17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਹਰਦੇਵ ਮੇਘਵਾਲ ਨੇ ਕੈਬਨਿਟ ਮੰਤਰੀ ਰਣਵੀਰ ਗੰਗਵਾ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 03-06-2026
• 13 ਜੂਨ ਨੂੰ ਅਬੋਹਰ ਵਿਖੇ ਹੋਵੇਗੀ ਭਾਜਪਾ ਦੀ ਵਿਸ਼ਾਲ ਰੈਲੀ
ਅਬੋਹਰ, 2 ਜੂਨ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਸੀਨੀਅਰ ਭਾਜਪਾ ਆਗੂ ਅਤੇ ਟਿਕਟ ਦੇ ਦਾਅਵੇਦਾਰ ਹਰਦੇਵ ਮੇਘਵਾਲ ਵਲੋਂ 13 ਜੂਨ ਨੂੰ ਅਬੋਹਰ ਵਿਖੇ ਹੋਣ ਵਾਲੀ ਭਾਜਪਾ ਦੀ ਰੈਲੀ ਦਾ ਜਾਇਜ਼ਾ ਲੈਣ ਲਈ ਆਏ ਕੈਬਨਿਟ ਮੰਤਰੀ ਰਣਵੀਰ ਗੰਗਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਕੈਬਨਿਟ ਮੰਤਰੀ ਰਣਵੀਰ ਗੰਗਵਾ ਨੇ ਦੱਸਿਆ ਕਿ ਭਾਜਪਾ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਸਬੰਧ ਵਿਚ 13 ਜੂਨ ਨੂੰ ਅਬੋਹਰ ਦੀ ਦਾਣਾ ਮੰਡੀ ਵਿਖੇ ਭਾਜਪਾ ਦੀ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ | ਭਾਜਪਾ ਆਗੂ ਹਰਦੇਵ ਮੇਘਵਾਲ ਨੇ ਕਿਹਾ ਕਿ ਇਹ ਜ਼ਿਲ੍ਹਾ ਪੱਧਰੀ ਰੈਲੀ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵਰਕਰਾਂ ਵਿਚ ਨਵਾਂ ਉਤਸ਼ਾਹ ਭਰੇਗੀ | ਉਨ੍ਹਾਂ ਦੱਸਿਆ ਕਿ ਉਹ ਖ਼ੁਦ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਰਕਰਾਂ ਦਾ ਵੱਡਾ ਕਾਫ਼ਲਾ ਲੈ ਕੇ ਇਸ ਰੈਲੀ ਵਿਚ ਸ਼ਿਰਕਤ ਕਰਨਗੇ | ਇਸ ਮੌਕੇ ਹੋਰ ਵੀ ਕਈ ਸੀਨੀਅਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਇਸ ਵਾਰ ਅਬੋਹਰ ਤੋਂ ਵੀ ਆਮ ਆਦਮੀ ਪਾਰਟੀ ਦਾ ਵਿਧਾਇਕ ਬਣੇਗਾ-ਤੇਜਵੀਰ ਬਰਾੜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਏ. ਡੀ. ਸੀ. ਮੈਡਮ ਮਨਦੀਪ ਕੌਰ ਨੂੰ ਸੌਂਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।