17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਿਵਲ ਹਸਪਤਾਲ ਅਬੋਹਰ ਲਈ 2 ਹੋਰ ਮਾਹਿਰ ਡਾਕਟਰਾਂ ਦੀ ਨਿਯੁਕਤੀ, ਸਿਵਲ ਸਰਜਨ ਨੇ ਸੌਂਪੇ ਨਿਯੁਕਤੀ ਪੱਤਰ

ਅਜੀਤ ਡੈਸਕ 03-06-2026
ਫ਼ਾਜ਼ਿਲਕਾ, 2 ਜੂਨ (ਦਵਿੰਦਰ ਪਾਲ ਸਿੰਘ)-ਡਾ.ਕਵਿਤਾ ਸਿੰਘ ਸਿਵਲ ਸਰਜਨ ਫ਼ਾਜ਼ਿਲਕਾ ਦੀ ਅਗਵਾਈ ਹੇਠ ਗਠਿਤ ਕਮੇਟੀ ਵਲੋਂ ਸਿਵਲ ਹਸਪਤਾਲ ਅਬੋਹਰ ਲਈ 2 ਨਵੇਂ ਮਾਹਿਰ ਮੈਡੀਕਲ ਅਫ਼ਸਰਾਂ ਨੂੰ ਨਿਯੁਕਤ ਕੀਤਾ ਗਿਆ ਹੈ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਕਿਰਿਆ ਲਈ ਕੁੱਲ 3 ਮਾਹਿਰ ਡਾਕਟਰ ਇੰਟਰਵਿਊ 'ਚ ਸ਼ਾਮਲ ਹੋਏ ਸਨ, ਜਿਨ੍ਹਾਂ ਵਿਚੋਂ ਤਿੰਨਾਂ ਦੀ ਹੀ ਚੋਣ ਕਰ ਲਈ ਗਈ ਹੈ | ਇਨ੍ਹਾਂ ਵਿਚੋਂ ਗਾਇਨਾਕੋਲੋਜਿਸਟ ਡਾ. ਲੀਨਾ ਚੌਧਰੀ ਅਤੇ ਰੇਡੀਓਲੋਜਿਸਟ ਡਾ.ਚੰਦਰ ਸ਼ੇਖਰ ਨੇ ਸਿਵਲ ਹਸਪਤਾਲ ਅਬੋਹਰ ਵਿਖੇ ਆਪਣੀਆਂ ਸੇਵਾਵਾਂ ਦੇਣ ਲਈ ਨਿਯੁਕਤੀ ਪੱਤਰ ਪ੍ਰਾਪਤ ਕਰ ਲਏ ਹਨ | ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਹਿਲਾਂ ਵੀ 2 ਮਾਹਿਰ ਡਾਕਟਰਾਂ ਨੂੰ ਇੰਪੈਨਲ ਕੀਤਾ ਗਿਆ ਸੀ ਅਤੇ ਅੱਜ ਤੱਕ ਕੁੱਲ 5 ਮਾਹਿਰ ਡਾਕਟਰਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 4 ਡਾਕਟਰਾਂ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ | ਨਵੇਂ ਨਿਯੁਕਤ ਡਾਕਟਰਾਂ ਨੂੰ ਸਿਵਲ ਸਰਜਨ ਵਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ | ਦੂਜੇ ਪਾਸੇ ਨਿਯੁਕਤ ਮੈਡੀਕਲ ਅਫ਼ਸਰਾਂ ਨੇ ਵੀ ਭਰੋਸਾ ਦਿਵਾਇਆ ਕਿ ਉਹ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਰਹਿਣਗੇ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਡਾ.ਸੁਰੇਸ਼ ਕੰਬੋਜ ਅਤੇ ਡਾ.ਮਹੇਸ਼ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
ਪਿਛਲੀ ਖ਼ਬਰ ਸਿਮੀਗੋ ਸਕੂਲ 'ਚ ਸਮਾਜਿਕ ਵਿਗਿਆਨ ਵਿਸ਼ੇ 'ਤੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।