01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ 'ਖੇਤ ਬਚਾਓ ਮੁਹਿੰਮ' ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਫ਼ਸਲਾਂ ਦੇ ਉਤਪਾਦਨ ਨੂੰ ਵਧਾਉਣ ਦੇ ਉਦੇਸ਼ ਨਾਲ ਵਿੱਢੀ ਗਈ 'ਖੇਤ ਬਚਾਓ ਮੁਹਿੰਮ' ਤਹਿਤ ਪਿੰਡ ਨਿਹਾਲ ਖੇੜਾ ਅਤੇ ਵਜੀਦਪੁਰ ਵਿਖੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕੇ ਗਏ | ਇਹ ਪ੍ਰੋਗਰਾਮ ਕਿ੍ਸ਼ੀ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਡਾ.ਅਰਵਿੰਦ ਕੁਮਾਰ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਏ | ਇਸ ਮੌਕੇ ਹਾਜ਼ਰ ਖੇਤੀਬਾੜੀ ਮਾਹਿਰ ਡਾ.ਕਿਸ਼ਨ ਕੁਮਾਰ ਪਟੇਲ ਅਤੇ ਪ੍ਰਕਾਸ਼ ਗੁਰਜਰ ਨੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਦੱਸਿਆ ਕਿ ਫ਼ਸਲਾਂ ਤੋਂ ਵਧੀਆ ਝਾੜ ਲੈਣ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਬੇਹੱਦ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਦੀ ਲੋੜ ਅਨੁਸਾਰ ਸਹੀ ਮਾਤਰਾ ਵਿਚ ਖਾਦਾਂ ਪਾਉਣ ਨਾਲ ਫ਼ਸਲਾਂ ਨੂੰ ਸਾਰੇ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ, ਜਿਸ ਨਾਲ ਫ਼ਸਲ ਦੀ ਗੁਣਵੱਤਾ ਵਧਦੀ ਹੈ ਅਤੇ ਖੇਤੀ ਖ਼ਰਚੇ ਵੀ ਘਟਦੇ ਹਨ | ਮਾਹਿਰਾਂ ਵਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾਉਣ ਦੀ ਖ਼ਾਸ ਸਲਾਹ ਦਿੱਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਨੇ 'ਸੋਇਲ ਹੈਲਥ ਕਾਰਡ' ਦੀ ਮਹੱਤਤਾ ਅਤੇ ਇਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਸੋਇਲ ਹੈਲਥ ਕਾਰਡ ਦੀ ਰਿਪੋਰਟ ਦੇ ਆਧਾਰ 'ਤੇ ਹੀ ਖੇਤਾਂ ਵਿਚ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਧਰਤੀ ਮਾਂ ਦੀ ਸਿਹਤ ਨੂੰ ਵੀ ਬਚਾਇਆ ਜਾ ਸਕੇ |
ਪਿਛਲੀ ਖ਼ਬਰ ਹੋਸਟਲ ਫ਼ੀਸਾਂ 'ਚ ਵਾਧਾ ਵਾਪਸ ਲਿਆ ਜਾਵੇ-ਬਰਾੜ ਅਗਲੀ ਖ਼ਬਰ ਤੇਜ਼ ਤੂਫ਼ਾਨ ਅਤੇ ਚੱਕਰਵਾਤ ਨਾਲ ਪਿੰਡ ਮੂਲਿਆਂਵਾਲੀ ਵਿਚ ਘਰਾਂ ਅਤੇ ਖੇਤਾਂ 'ਚ ਹੋਇਆ ਵੱਡੇ ਪੱਧਰ 'ਤੇ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।