01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹੋਸਟਲ ਫ਼ੀਸਾਂ 'ਚ ਵਾਧਾ ਵਾਪਸ ਲਿਆ ਜਾਵੇ-ਬਰਾੜ

ਅਜੀਤ ਡੈਸਕ 13-06-2026
ਮੰਡੀ ਲਾਧੂਕਾ, 12 ਜੂਨ (ਰਾਕੇਸ਼ ਛਾਬੜਾ)-ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੋਸਟਲ ਫ਼ੀਸਾਂ ਵਿਚ ਕੀਤਾ ਗਿਆ ਵਾਧਾ ਵਿਦਿਆਰਥੀਆਂ ਦੇ ਨਾਲ ਸਰਾਸਰ ਧੱਕਾ ਹੈ | ਇਹ ਵਿਚਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਅਤਰਪ੍ਰੀਤ ਸਿੰਘ ਬਰਾੜ ਨੇ ਪੱਤਰਕਾਰਾਂ ਦੇ ਨਾਲ ਸਾਂਝੇ ਕੀਤੇ ਹਨ | ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਹੋਸਟਲ ਫ਼ੀਸਾਂ ਵਿਚ ਕੀਤਾ ਗਿਆ ਵਾਧਾ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਪ੍ਰਸ਼ਾਸਨ ਵਲੋਂ ਹੋਸਟਲ ਫ਼ੀਸਾਂ ਵਿਚ 28 ਤੋਂ 43 ਫ਼ੀਸਦੀ ਤੱਕ ਵਾਧਾ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਹੈ ਬਹੁ ਗਿਣਤੀ ਵਿਦਿਆਰਥੀ ਪੇਂਡੂ, ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ ਵਿਦਿਆਰਥੀਆਂ ਲਈ ਪੁਰਾਣੀਆਂ ਫ਼ੀਸਾਂ ਭਰਨੀਆਂ ਵੀ ਮੁਸ਼ਕਲ ਸਨ, ਪਰ ਨਵਾਂ ਵਾਧਾ ਗ਼ਰੀਬ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰੱਖਣ ਦੀ ਸਾਜ਼ਿਸ਼ ਪ੍ਰਤੀਤ ਹੁੰਦਾ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਇਸ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਉਨ੍ਹਾਂ ਦੀ ਜਥੇਬੰਦੀ ਵਲੋਂ ਵਿਦਿਆਰਥੀ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਤੇ ਸੰਕਲਪ ਵੈੱਲਫੇਅਰ ਸੁਸਾਇਟੀ ਵਲੋਂ ਸ਼ਹਿਰ ਅੰਦਰ ਨਸ਼ਿਆਂ ਖ਼ਿਲਾਫ਼ ਕੀਤਾ ਮਾਰਚ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ 'ਖੇਤ ਬਚਾਓ ਮੁਹਿੰਮ' ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।