01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

5 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 13-06-2026
ਮੱਲਾਂਵਾਲਾ, 12 ਜੂਨ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਬੇਆਬਾਦ ਭੱਠਾ ਆਸਿਫ਼ ਵਾਲਾ ਕੋਲ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ, ਜਿਸ ਨੂੰ ਸਾਥੀਆਂ ਦੀ ਮਦਦ ਨਾਲ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨਤਾਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਬੂਟੇ ਵਾਲਾ ਵਜੋਂ ਹੋਈ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ 'ਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।