01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਪ੍ਰਕਿਰਿਆ ਤਹਿਤ ਫ਼ਾਜ਼ਿਲਕਾ ਦੇ ਚਾਰੋ ਵਿਧਾਨ ਸਭਾ ਹਲਕਿਆਂ ਦੇ ਮਾਸਟਰ ਟਰੇਨਰਾਂ ਨੂੰ ਦਿੱਤੀ ਟਰੇਨਿੰਗ

ਅਜੀਤ ਡੈਸਕ 13-06-2026
ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਡਾ.ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਐੱਸ.ਆਈ.ਆਰ.-2026 ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਮੀਟਿੰਗ ਹਾਲ ਵਿਖੇ ਅਸੈਂਬਲੀ ਲੈਵਲ ਮਾਸਟਰ ਟਰੇਨਰਾਂ ਲਈ ਇਕ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐੱਸ.ਆਈ.ਆਰ ਨਾਲ ਸਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਮਕਸਦ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਨਾ ਨੂੰ ਯਕੀਨੀ ਬਣਾਉਣਾ ਹੈ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦੀ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਬਿਨਾਂ ਕਿਸੇ ਤਰੁੱਟੀ ਦੇ ਸਫਲਤਾਪੂਰਵਕ ਸੰਪੰਨ ਕੀਤਾ ਜਾ ਸਕੇ | ਇਸ ਮੌਕੇ ਸ਼੍ਰੀਮਤੀ ਵਿਭੂ ਜੈਨ, ਨਵਜੋਤ ਸਿੰਘ, ਰਵੀ ਕਾਂਤ ਅਤੇ ਜ਼ਿਲ੍ਹਾ ਚੋਣ ਦਫ਼ਤਰ ਫ਼ਾਜ਼ਿਲਕਾ ਦਾ ਸਮੁੱਚਾ ਸਟਾਫ਼ ਵਿਸ਼ੇਸ਼ ਤੌਰ 'ਤੇ ਹਾਜ਼ਰ ਸੀ |
ਪਿਛਲੀ ਖ਼ਬਰ ਸਾਬਕਾ ਕੈਪਟਨ ਰਜਿੰਦਰ ਸਿੰਘ ਦਾ ਲੈਫ਼ਟੀਨੈਂਟ ਜਨਰਲ ਵਲੋਂ ਸਰਾਹਣਾ ਪੱਤਰ ਦੇ ਕੇ ਕੀਤਾ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।