31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ 'ਕੈਰੀਅਰ ਦੇ ਮੌਕੇ, ਮਾਰਗ ਦਰਸ਼ਨ ਅਤੇ ਪ੍ਰੇਰਨਾ' ਵਿਸ਼ੇ 'ਤੇ ਸੈਮੀਨਾਰ ਆਯੋਜਿਤ

ਅਜੀਤ ਡੈਸਕ 13-06-2026
ਅਬੋਹਰ, 12 ਜੂਨ (ਵਿਵੇਕ ਹੂੜੀਆ)-ਫ਼ਾਜ਼ਿਲਕਾ ਰੋਡ 'ਤੇ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ ਕੈਰੀਅਰ ਦੇ ਮੌਕੇ, ਮਾਰਗਦਰਸ਼ਨ ਅਤੇ ਪ੍ਰੇਰਨਾ ਵਿਸ਼ੇ 'ਤੇ ਇਕ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ | ਇਹ ਸੈਮੀਨਾਰ ਉਡਾਣ ਨਰਸਿੰਗ ਇੰਸਟੀਚਿਊਟ ਬਠਿੰਡਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਨਰਸਿੰਗ ਵਿਦਿਆਰਥੀਆਂ ਨੂੰ ਭਵਿੱਖ ਦੇ ਕੈਰੀਅਰ ਵਿਕਲਪਾਂ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਸਫਲਤਾ ਲਈ ਲੋੜੀਂਦੀ ਪ੍ਰੇਰਨਾ ਤੇ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸੰਸਥਾ ਦੇ ਪਿ੍ੰਸੀਪਲ ਡਾ. ਰਾਮ ਸਰੂਪ ਸ਼ਰਮਾ ਵਲੋਂ ਆਏ ਮਹਿਮਾਨ ਬੁਲਾਰਿਆਂ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ | ਇਸ ਆਯੋਜਨ ਵਿਚ ਹਿਤੇਸ਼ ਬਖ਼ਸ਼ੀ, ਸਿਧਾਂਤ ਸ਼ਰਮਾ ਅਤੇ ਜਸ਼ਨਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ | ਮੁੱਖ ਬੁਲਾਰੇ ਅਤੇ ਮੋਟੀਵੇਸ਼ਨਲ ਸਪੀਕਰ ਸਿਧਾਂਤ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਨ ਲਈ ਸਕਾਰਾਤਮਿਕ ਸੋਚ, ਨਿਰੰਤਰ ਮਿਹਨਤ, ਆਤਮ-ਵਿਸ਼ਵਾਸ ਅਤੇ ਸਹੀ ਸਮੇਂ 'ਤੇ ਸਹੀ ਮਾਰਗਦਰਸ਼ਨ ਬੇਹੱਦ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਿਤ ਕਰਕੇ ਪੂਰੀ ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਦੂਜੇ ਪਾਸੇ, ਜਸ਼ਨਦੀਪ ਕੌਰ ਨੇ ਜੀ.ਐਨ.ਐਮ.ਅਤੇ ਬੀ.ਐੱਸ.ਸੀ.ਨਰਸਿੰਗ ਮੁਕੰਮਲ ਕਰਨ ਤੋਂ ਬਾਅਦ ਦੇਸ਼ ਅਤੇ ਵਿਦੇਸ਼ ਵਿਚ ਉਪਲਬਧ ਕੈਰੀਅਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਸਰਕਾਰੀ ਨੌਕਰੀਆਂ ਦੀ ਤਿਆਰੀ, ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵਿਦੇਸ਼ਾਂ ਵਿਚ ਨਰਸਿੰਗ ਖੇਤਰ ਵਿਚ ਰੁਜ਼ਗਾਰ ਪ੍ਰਾਪਤ ਕਰਨ ਦੀਆਂ ਪ੍ਰਕਿਰਿਆਵਾਂ ਬਾਰੇ ਵੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕੀਤਾ | ਸੰਸਥਾ ਦੇ ਚੇਅਰਮੈਨ ਡਾ.ਜੀ.ਐੱਸ.ਮਿੱਤਲ ਨੇ ਕਿਹਾ ਕਿ ਸੰਸਥਾ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਵਚਨਬੱਧ ਹੈ | ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਟੀਚੇ ਮਿਥਣ ਅਤੇ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ | ਸੰਸਥਾ ਦੇ ਵਾਈਸ ਪਿ੍ੰਸੀਪਲ ਰਹੀਸ਼ ਚੰਦਰ ਨੇ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਉੱਜਵਲ ਭਵਿੱਖ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ | ਸੈਮੀਨਾਰ ਨੂੰ ਸਫਲ ਬਣਾਉਣ ਵਿਚ ਪ੍ਰੋਫ਼ੈਸਰ ਜਗਮਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ, ਨੇ ਪ੍ਰੋਗਰਾਮ ਦੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇ | ਇਸ ਮੌਕੇ ਜੀ.ਐਨ.ਐਮ., ਬੀ..ਐਸ.ਸੀ. ਨਰਸਿੰਗ, ਪੋਸਟ ਬੇਸਿਕ ਬੀ.ਐੱਸ.ਸੀ ਨਰਸਿੰਗ ਅਤੇ ਐਮ.ਐੱਸ.ਸੀ. ਨਰਸਿੰਗ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਵਿਚ ਸਰੋਜ ਰਾਣੀ, ਰਿੰਕੀ, ਅਮਨਦੀਪ, ਪਰਵੀਨ, ਰਮਨ, ਮੰਗਤ ਰਾਮ, ਸਵਪਨਪ੍ਰੀਤ, ਰਾਜ ਰਾਣੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਸੈਮੀਨਾਰ ਦੇ ਅੰਤ ਵਿਚ ਸੰਸਥਾ ਵਲੋਂ ਮਹਿਮਾਨ ਬੁਲਾਰਿਆਂ ਹਿਤੇਸ਼ ਬਖ਼ਸ਼ੀ, ਸਿਧਾਂਤ ਸ਼ਰਮਾ ਅਤੇ ਜਸ਼ਨਦੀਪ ਕੌਰ ਨੂੰ ਉਨ੍ਹਾਂ ਦੇ ਵਡਮੁੱਲੇ ਮਾਰਗਦਰਸ਼ਨ ਅਤੇ ਪ੍ਰੇਰਨਾਦਾਇਕ ਵਿਚਾਰਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਵਿਆਹ ਦਾ ਲਾਰਾ ਲਗਾ ਕੇ ਠੱਗੇ ਲੱਖਾਂ ਰੁਪਏ ਅਗਲੀ ਖ਼ਬਰ ਪੰਜਾਬ ਦੀ ਆਪ ਸਰਕਾਰ ਵਿਕਾਸ ਪੱਖੋਂ ਹੁਣ ਤੱਕ ਦੀਆਂ ਸਰਕਾਰਾਂ 'ਚੋਂ ਫਾਡੀ ਸਾਬਤ ਹੋਈ-ਜੋਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।