19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 19-06-2026
ਮੰਡੀ ਲਾਧੂਕਾ, 18 ਜੂਨ (ਰਾਕੇਸ਼ ਛਾਬੜਾ)-ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ। ਮੰਡੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਪਾਠ ਦਾ ਭੋਗ ਪਾਇਆ। ਗੁਰਦਵਾਰਾ ਸਿੰਘ ਸਭਾ ਵਿਖੇ ਗ੍ਰੰਥੀ ਭਾਈ ਰਣਜੋਧ ਸਿੰਘ ਵਲੋਂ ਕੀਰਤਨ ਕੀਤਾ ਅਤੇ ਗੁਰੂ ਸਾਹਿਬ ਦੇ ਜੀਵਨ ਦਾ ਬਖ਼ਾਨ ਕੀਤਾ। ਭਾਈ ਸਾਹਿਬ ਨੇ ਦੱਸਿਆ ਹੈ ਗੁਰਦਵਾਰਾ ਸਿੰਘ ਸਭਾ ਵਿਚ ਪਿਛਲੇ 40 ਦਿਨਾਂ ਤੋਂ ਸੁਖਮਨੀ ਸਾਹਿਬ ਵਿਖੇ ਪਾਠ ਕਰਵਾਏ ਜਾ ਰਹੇ ਸਨ, ਜਿਨ੍ਹਾਂ ਦਾ ਅੱਜ ਭੋਗ ਪਾਇਆ ਗਿਆ। ਗੁਰਦੁਆਰੇ ਦੀ ਪ੍ਰਬੰਧਕੀ ਕਮੇਟੀ ਵਲੋਂ ਸੰਗਤਾਂ ਦੇ ਲਈ ਅਤੁੱਟ ਲੰਗਰ ਤੇ ਛਬੀਲ ਦਾ ਵੀ ਪ੍ਰਬੰਧ ਕੀਤਾ ਗਿਆ ਸੀ।
ਪਿਛਲੀ ਖ਼ਬਰ ਗੁਰਦੁਆਰਾ ਸਿਵਲ ਲਾਈਨਜ਼ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਇੰਟਰਨੈਸ਼ਨਲ ਆਇਰਨ ਵਰਲਡ ਚੈਂਪੀਅਨਸ਼ਿਪ ’ਚ ਮੱਖੂ ਦੇ ਨੌਜਵਾਨ ਨੇ ਜਿੱਤੇ 2 ਸੋਨ ਤਗਮੇ ਨੌਜਵਾਨ ਜੁਗਰਾਜ ਸਿੰਘ ਨੇ ਸਾਡੇ ਇਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।