19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-06-2026
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ-2 ਅਬੋਹਰ ਪੁਲਿਸ ਨੇ ਫਾਈਨਾਂਸ ਕੰਪਨੀ ਦੇ ਕਰਮਚਾਰੀ ਨਾਲ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਮਿਤ ਪੁੱਤਰ ਰਾਜ ਕੁਮਾਰ ਵਾਸੀ ਕੰਡੇਲਾ ਥਾਣਾ ਸਦਰ ਜੀੰਦ (ਹਰਿਆਣਾ), ਹਾਲ ਆਬਾਦ ਗੁਰੂ ਕਿਰਪਾ ਕਾਲੋਨੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਫਾਈਨਾਂਸ ਕੰਪਨੀ ਵਿਚ ਨੌਕਰੀ ਕਰਦਾ ਹੈ। 11 ਜੂਨ ਨੂੰ ਉਹ ਕਿਸ਼ਤ ਲੈਣ ਲਈ ਅਜੈ ਸਿੰਘ ਪੁੱਤਰ ਕਾਲਾ ਸਿੰਘ ਦੇ ਘਰ ਗਿਆ ਸੀ, ਜਿਥੇ ਅਜੈ ਸਿੰਘ, ਕਾਲਾ ਸਿੰਘ ਤੇ ਹੋਰ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ, ਮੋਟਰਸਾਈਕਲ ਦੀ ਭੰਨਤੋੜ ਕੀਤੀ ਅਤੇ ਕਮਰੇ ਵਿਚ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮਹਿਲਾ ਨਾਲ ਕੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੁਖਦੇਵ ਬਿੱਟੂ ਵਿੱਜ ਸੇਵਾ ਭਾਰਤੀ ਸੰਸਥਾ ਦੇ ਬਣੇ ਸਰਪ੍ਰਸਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।