19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਮਹਿਲਾ ਨਾਲ ਕੁੱਟਮਾਰ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 19-06-2026
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 73 ਸਾਲਾ ਮਹਿਲਾ ਨਾਲ ਕੁੱਟਮਾਰ ਕਰਨ ਵਾਲੀ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਲਾਵੰਤੀ ਪਤਨੀ ਦਲੀਪ ਸਿੰਘ ਵਾਸੀ ਅਬੋਹਰ ਰੋਡ (ਵਿਸ਼ਨੂੰ ਰਾਈਸ ਮਿੱਲ ਕੋਲ) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਨੂੰਹ ਸਰੋਜ ਰਾਣੀ ਪਤਨੀ ਦਵਿੰਦਰ ਕੁਮਾਰ ਵਾਸੀ ਅਬੋਹਰ ਰੋਡ ਉਸ ਦੇ ਮਕਾਨ ’ਤੇ ਕਬਜ਼ਾ ਕਰਨਾ ਚਾਹੁੰਦੀ ਸੀ। 7 ਮਈ ਨੂੰ ਰਾਤ ਕਰੀਬ 8 ਵਜੇ ਉਸ ਨੇ ਗੇਟ ਤੋੜ ਕੇ ਉਸ ਨਾਲ ਕੁੱਟਮਾਰ ਕੀਤੀ। ਮੈਡੀਕਲ ਰਿਪੋਰਟ ’ਚ ਸੱਟਾਂ ਦੀ ਪੁਸ਼ਟੀ ਹੋਣ ਉਪਰੰਤ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਮਹਿਲਾ ਕਾਬੂ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।