19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਅੰਗਰੇਜ਼ ਕੁਮਾਰ ਨੇ ਪੁਲਿਸ ਥਾਣਾ ਅਰਨੀਵਾਲਾ ਐੱਸ.ਐੱਚ.ਓ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 19-06-2026
ਮੰਡੀ ਅਰਨੀਵਾਲਾ, 18 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਅੰਗਰੇਜ਼ ਕੁਮਾਰ ਨੇ ਬਤੌਰ ਐੱਸ.ਐੱਚ.ਓ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇੱਥੇ ਪਰਮਜੀਤ ਸਿੰਘ ਦੀ ਜਗ੍ਹਾ ਆਏ ਹਨ । ਪਰਮਜੀਤ ਸਿੰਘ ਦਾ ਇੱਥੋਂ ਤਬਾਦਲਾ ਹੋ ਗਿਆ ਹੈ। ਅੱਜ ਆਪਣਾ ਅਹੁਦਾ ਸੰਭਾਲਦੇ ਹੋਏ ਅੰਗਰੇਜ਼ ਕੁਮਾਰ ਨੇ ਕਿਹਾ ਕਿ ਇਲਾਕੇ ਦੇ ਪੰਚ -ਸਰਪੰਚ ਅਤੇ ਮੋਹਤਵਰ ਵਿਅਕਤੀਆਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਲਾਕੇ ਦੇ ਲੋਕ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦਾ ਸਹਿਯੋਗ ਕਰਨ ਅਤੇ ਪੁਲਿਸ ਨੂੰ ਸਹੀ ਜਾਣਕਾਰੀ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਅੰਗਰੇਜ਼ ਕੁਮਾਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਮਿੱਤਰ ਹੈ।
ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਛਬੀਲ ਲਗਾਈ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਮਹਿਲਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।