18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨਸ਼ੀਲੀਆਂ ਗੋਲੀਆਂ, ਐਕਟਿਵਾ, ਮੋਟਰਸਾਈਕਲ ਤੇ 2 ਮੋਬਾਈਲਾਂ ਸਮੇਤ 4 ਕਾਬੂ

ਅਜੀਤ ਡੈਸਕ 19-06-2026
ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ, ਐਕਟਿਵਾ, ਮੋਟਰਸਾਈਕਲ ਤੇ 2 ਮੋਬਾਈਲ ਫੋਨਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਦਾਣਾ ਮੰਡੀ ਜਲਾਲਾਬਾਦ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਹਰਿਕ੍ਰਿਸ਼ਨ ਸਕੂਲ ਦੇ ਪਿਛਲੇ ਪਾਸੇ ਬਣੇ ਸ਼ੈੱਡ ਹੇਠ ਬੈਠੇ ਸੁਰਿੰਦਰ ਸਿੰਘ ਉਰਫ਼ ਸ਼ਿੰਦੂ ਪੁੱਤਰ ਪਾਲਾ ਸਿੰਘ, ਸੁਖਵਿੰਦਰ ਸਿੰਘ ਉਰਫ਼ ਬੱਬੂ ਪੁੱਤਰ ਬਲਵਿੰਦਰ ਸਿੰਘ ਵਾਸੀ ਟਿਵਾਣਾ ਕਲਾ ਜਲਾਲਾਬਾਦ, ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਛਾਗਾ ਰਾਏ ਉਤਾੜ ਅਤੇ ਸੂਰਜ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਮੇਘਾ ਪੰਜ ਗਰਾਹੀ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 50 ਨਸ਼ੀਲੀਆਂ ਗੋਲੀਆਂ, ਐਕਟਿਵਾ, ਮੋਟਰਸਾਈਕਲ ਤੇ 2 ਮੋਬਾਈਲ ਫੋਨ ਬਰਾਮਦ ਹੋਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਛਬੀਲ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।