15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਅਜੀਤ ਡੈਸਕ 20-06-2026
ਫ਼ਾਜ਼ਿਲਕਾ, 19 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਅਨਾਜ ਮੰਡੀ ਨੇੜੇ ਇਕ ਭਿਆਨਕ ਸੜਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਮਿੱਟੀ ਨਾਲ ਭਰੀ ਇਕ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਖ਼ਤਰਨਾਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਸਿੱਧਾ ਟਰੈਕਟਰ ਦੇ ਹੇਠਾਂ ਆ ਗਿਆ। ਖ਼ੁਸ਼ਕਿਸਮਤੀ ਰਹੀ ਕਿ ਉਹ ਉੱਛਲ ਕੇ ਸੜਕ ਦੇ ਦੂਜੇ ਕਿਨਾਰੇ ਜਾ ਡਿੱਗਿਆ, ਜਿਸ ਕਾਰਨ ਉਸ ਦੀ ਜਾਨ ਬਚ ਗਈ, ਜਦੋਂ ਕਿ ਟਰੈਕਟਰ ਉਸ ਦੇ ਮੋਟਰਸਾਈਕਲ ਨੂੰ ਕਾਫ਼ੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਥਾਨਕ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਨਾਜ ਮੰਡੀ ਨੇੜੇ ਇਕ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਲੋਕਾਂ ਅਨੁਸਾਰ ਮਿੱਟੀ ਨਾਲ ਓਵਰਲੋਡ ਇਕ ਟਰੈਕਟਰ-ਟਰਾਲੀ ਲਾਲ ਬੱਤੀ ਚੌਕ ਵਲੋਂ ਆ ਰਹੀ ਸੀ ਅਤੇ ਫਲਾਈਓਵਰ ਵੱਲ ਜਾ ਰਹੀ ਸੀ। ਜਿਵੇਂ ਹੀ ਟਰੈਕਟਰ ਅਨਾਜ ਮੰਡੀ ਨੇੜੇ ਬਣੇ ਚੌਕ ਕੋਲ ਪਹੁੰਚਿਆ ਤਾਂ ਚਾਨਣ ਵਾਲੀ ਮੰਡੀ ਦੇ ਰਹਿਣ ਵਾਲੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਖ਼ੌਫ਼ਨਾਕ ਸੀ ਕਿ ਟੱਕਰ ਲੱਗਦਿਆਂ ਹੀ ਮੋਟਰਸਾਈਕਲ ਸਵਾਰ ਨੌਜਵਾਨ ਟਰੈਕਟਰ ਦੇ ਹੇਠਾਂ ਆ ਗਿਆ, ਪਰ ਕਿਸਮਤ ਚੰਗੀ ਹੋਣ ਕਾਰਨ ਉਹ ਜ਼ਖ਼ਮੀ ਹਾਲਤ ਵਿਚ ਸੜਕ ਦੇ ਦੂਜੇ ਪਾਸੇ ਜਾ ਡਿੱਗਿਆ। ਇਸ ਦੌਰਾਨ ਉਸ ਦਾ ਮੋਟਰਸਾਈਕਲ ਟਰੈਕਟਰ ਦੇ ਟਾਇਰਾਂ ਵਿਚ ਫਸ ਗਿਆ, ਜਿਸ ਨੂੰ ਟਰੈਕਟਰ ਚਾਲਕ ਕਾਫ਼ੀ ਦੂਰ ਤੱਕ ਘਸੀਟਦਾ ਲੈ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਘਟਨਾ ਤੋਂ ਤੁਰੰਤ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਅਤੇ ਸਮਾਜ ਸੇਵੀਆਂ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਜ਼ਖ਼ਮੀ ਨੌਜਵਾਨ ਨੂੰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ। ਡਾਕਟਰਾਂ ਮੁਤਾਬਿਕ ਨੌਜਵਾਨ ਦੀ ਪਿੱਠ ਅਤੇ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ ਹਨ, ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਹਸਪਤਾਲ ਪ੍ਰਸ਼ਾਸਨ ਵਲੋਂ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਡਿਫੈਂਸ ਸੁਰੱਖਿਆ ਦੇ ਨਾਂਅ ’ਤੇ ਬਣਾਏ ਜਾ ਰਹੇ ਬੰਨ੍ਹ ਦਾ ਕਿਸਾਨਾਂ ਵਲੋਂ ਤਿੱਖਾ ਵਿਰੋਧ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚੰਡੀਗੜ੍ਹ ਭਾਜਪਾ ਪ੍ਰਧਾਨ ਦੇ ਖ਼ਿਲਾਫ਼ ਰੋਸ ਧਰਨਾ ਦਿੰਦਿਆਂ ਫੂਕਿਆ ਸੂਬਾ ਪ੍ਰਧਾਨ ’ਤੇ ਚੰਡੀਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।