11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਹਲਕਾ ਜਲਾਲਾਬਾਦ ਵਿਧਾਇਕ ਵਲੋੰ ਗੁਮਾਨੀ ਵਾਲਾ,ਚੱਕ ਮੌਜਦੀਨ ਵਾਲਾ ਸੂਰਘੂਰੀ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਬਣੀ ਵਰਦਾਨ -ਜਗਦੀਪ ਕੰਬੋਜ ਗੋਲਡੀ

ਅਜੀਤ ਡੈਸਕ 21-06-2026
ਜਲਾਲਾਬਾਦ, 20 ਜੂਨ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਲਾਲਾਬਾਦ ਹਲਕੇ ਵਿਚ ਲਗਾਤਾਰ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲ਼ੋਂ ਹਲਕੇ ਦੇ ਪਿੰਡ ਗੁਮਾਨੀ ਵਾਲਾ, ਚੱਕ ਮੌਜਦੀਨ ਵਾਲਾ, ਸੂਰਘੂਰੀ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿਚ ਬਜ਼ੁਰਗ, ਮਹਿਲਾਵਾਂ ਅਤੇ ਹੋਰ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮਕਸਦ ਉਨ੍ਹਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਜੋ ਕਿਸੇ ਕਾਰਨ ਵੱਸ ਆਪਣੇ ਤੌਰ ‘ਤੇ ਯਾਤਰਾ ਕਰਨ ਦੇ ਸਮਰੱਥ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪੂਰਾ ਪ੍ਰਬੰਧ ਪੰਜਾਬ ਸਰਕਾਰ ਵਲ਼ੋਂ ਕੀਤਾ ਜਾਵੇਗਾ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣੇ ਧਾਰਮਿਕ ਸਫ਼ਰ ਦਾ ਅਨੰਦ ਮਾਣ ਸਕਣ। ਸ਼ਰਧਾਲੂਆਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਵਲ਼ੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਇੱਛਾ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਪਿੰਡਾਂ ਦੇ ਪਤਵੰਤੇ ਵਿਅਕਤੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਬ ਸੈਂਟਰ ਟਾਹਲੀ ਵਾਲਾ ਬੋਦਲਾ ਵਿਖੇ ਲਗਾਇਆ ਗਿਆ ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਸਿਆਸੀ ਆਧਾਰ ਤੇ ਕੀਤੀ ਬਦਲੀ ਦੇ ਵਿਰੋਧ’ਚ ਹਲਕਾ ਵਿਧਾਇਕ ਅੱਗੇ 10 ਜੁਲਾਈ ਨੂੰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।