21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 22-06-2026

* ਬੀ.ਐੱਸ.ਐੱਫ. ਦੇ ਡੀ.ਆਈ.ਜੀ.ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਅਬੋਹਰ, 21 ਜੂਨ (ਵਿਵੇਕ ਹੂੜੀਆ)-ਹਨੂਮਾਨਗੜ੍ਹ ਰੋਡ ਸਥਿਤ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ.ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ.ਆਰ.ਪੀ. ਅਸੀਜਾ, ਡਾ.ਅਨੁਰਾਗ ਅਸੀਜਾ ਅਤੇ ਕਾਲਜ ਦਾ ਸਮੂਹ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ। ਪ੍ਰੋਗਰਾਮ ਦੌਰਾਨ ਬੀ.ਐੱਸ.ਐੱਫ.ਦੇ 100 ਤੋਂ ਵੱਧ ਅਧਿਕਾਰੀਆਂ, ਜਵਾਨਾਂ ਅਤੇ ਹੋਰ ਕਈ ਪ੍ਰਤੀਭਾਗੀਆਂ ਨੇ ਮਿਲ ਕੇ ਯੋਗ-ਅਭਿਆਸ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਆਰ.ਪੀ. ਅਸੀਜਾ ਨੇ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਇਕ ਅਣਮੁੱਲੀ ਦਾਤ ਹੈ, ਜੋ ਮਨੁੱਖ ਨੂੰ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਤੌਰ ’ਤੇ ਤੰਦਰੁਸਤ ਬਣਾਉਂਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਜੀਵਨ ਵਿਚ ਅਨੁਸ਼ਾਸਨ, ਸਕਾਰਾਤਮਕਤਾ ਅਤੇ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ। ਕਾਲਜ ਦੇ ਡਾਇਰੈਕਟਰ ਡਾ.ਅਨੁਰਾਗ ਅਸੀਜਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਯੋਗ ਮਾਨਸਿਕ ਤਣਾਅ ਨੂੰ ਘਟਾਉਣ, ਇਕਾਗਰਤਾ ਵਧਾਉਣ ਅਤੇ ਚੰਗੀ ਸਿਹਤ ਬਣਾਈ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਯੋਗ ਸਰੀਰ ਵਿਚ ਲਚਕਤਾ ਵਧਾਉਂਦਾ ਹੈ, ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ ਅਤੇ ਦਿਲ ਤੇ ਸਾਹ ਪ੍ਰਣਾਲੀ ਨੂੰ ਤੰਦਰੁਸਤ ਰੱਖਣ ਵਿਚ ਸਹਾਈ ਹੁੰਦਾ ਹੈ। ਕੈਂਪ ਦੌਰਾਨ ਮਾਹਿਰਾਂ ਵਲੋਂ ਵੱਖ-ਵੱਖ ਯੋਗ-ਆਸਣਾਂ ਅਤੇ ਪ੍ਰਾਣਾਯਾਮ ਦਾ ਅਭਿਆਸ ਕਰਵਾਇਆ ਗਿਆ। ਸਾਰੇ ਪ੍ਰਤੀਭਾਗੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਪ੍ਰਣ ਲਿਆ। ਅੰਤ ਵਿਚ ਸਾਰਿਆਂ ਨੂੰ ਇੱਕ ਸਿਹਤਮੰਦ ਅਤੇ ਸੰਤੁਲਿਤ ਜੀਵਨ ਲਈ ਨਿਯਮਤ ਯੋਗ ਕਰਨ ਦਾ ਸੰਦੇਸ਼ ਦਿੱਤਾ ਗਿਆ।

ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਬਾਧਾ ਵਿਖੇ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਕੀਤਾ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਅਤਿ ਨਾਜ਼ੁਕ ਹੋਣ ਕਾਰਨ ਆਮ ਨਾਗਰਿਕਾਂ ਅੰਦਰ ਬਣਿਆ ਡਰ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।