21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵਿਧਾਇਕ ਸਵਨਾ ਨੇ ਪਿੰਡ ਬਾਧਾ ਵਿਖੇ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਕੀਤਾ

ਅਜੀਤ ਡੈਸਕ 22-06-2026

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੇ ਪਿੰਡ ਬਾਧਾ ਵਿਖੇ ਪੇਂਡੂ ਵਿਕਾਸ ਨੂੰ ਮਜ਼ਬੂਤੀ ਦਿੰਦੇ ਹੋਏ 8 ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਸ਼ੈੱਡ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਸਮਾਗਮਾਂ, ਮੀਟਿੰਗਾਂ ਅਤੇ ਹੋਰ ਸਾਂਝੀਆਂ ਗਤੀਵਿਧੀਆਂ ਲਈ ਢੁਕਵੀਂ ਜਗਾ ਮਿਲੇਗੀ। ਪਿੰਡ ਵਾਸੀਆਂ ਨੇ ਸਰਕਾਰ ਵਲੋਂ ਕੀਤੇ ਗਏ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ’ਤੇ ਪੰਚਾਇਤ ਮੈਂਬਰ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲ ਰਹੀਆਂ ਹਨ।

ਪਿਛਲੀ ਖ਼ਬਰ ਥਾਈਲੈਂਡ ਵਿਖੇ ਹੋਈ ਅੰਤਰਰਾਸ਼ਟਰੀ ਪੱਧਰ ਪ੍ਰਤੀਯੋਗਤਾ ਵਿਚ ਪੰਜਾਬ ਦਾ ਨਾਂਅ ਚਮਕਿਆ ਅਗਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।