21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਖੇਤ ਬਚਾਓ ਮੁਹਿੰਮ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਜੈਵਿਕ ਸਮਗਰੀ ਵੰਡਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅਜੀਤ ਡੈਸਕ 22-06-2026

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਅਤੇ ਸਿਫੇਟ ਅਬੋਹਰ ਵਲੋਂ ‘ਖੇਤ ਬਚਾਓ ਮੁਹਿੰਮ’ ਦੇ ਅੰਤਰਗਤ ਪਿੰਡ ਚੱਕ ਲਮੋਚੜ ਅਤੇ ਲਮੋਚੜ ਖ਼ੁਰਦ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਲਈ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਜੈਵਿਕ ਸਮਗਰੀ ਵੰਡਣ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਟਿਕਾਊ ਖੇਤੀ ਦੇ ਤਰੀਕਿਆਂ ਪ੍ਰਤੀ ਜਾਗਰੂਕ ਕਰਨਾ ਸੀ। ਪ੍ਰੋਗਰਾਮ ਦੌਰਾਨ ਡਾ. ਅਮਿੱਤ ਨਾਥ ਪ੍ਰਮੁੱਖ, ਸਿਫੇਟ ਅਬੋਹਰ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਅਪਣਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਮਹੱਤਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਦੇ ਪ੍ਰਮੁੱਖ ਡਾ.ਅਰਵਿੰਦ ਕੁਮਾਰ ਅਹਲਾਵਤ ਨੇ ਕਿਸਾਨਾਂ ਨੂੰ ਫ਼ਸਲਾਂ ਲਈ ਸੰਤੁਲਿਤ ਖ਼ੁਰਾਕ ਪ੍ਰਬੰਧਨ ਅਪਣਾਉਣ ਅਤੇ ਰਸਾਇਣਿਕ ਖਾਦਾਂ ਦੇ ਨਾਲ-ਨਾਲ ਜੈਵਿਕ ਸਮਗਰੀ ਦੀ ਸਾਂਝੀ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮਿੱਟੀ ਦੇ ਮਾਹਿਰ ਡਾ. ਪ੍ਰਕਾਸ਼ ਚੰਦ ਗੁਰਜਰ ਨੇ ਮਿੱਟੀ ਦੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ, ਸੋਇਲ ਹੈਲਥ ਕਾਰਡ ਅਤੇ ਸੂਖਮ ਪੋਸ਼ਕ ਤੱਤਾਂ ਦੇ ਮਹੱਤਵ ਬਾਰੇ ਤਕਨੀਕੀ ਲੈਕਚਰ ਦਿੱਤਾ। ਇਸੇ ਤਰ੍ਹਾਂ ਪ੍ਰਿਥਵੀ ਰਾਜ ਨੇ ਕਿਸਾਨਾਂ ਨੂੰ ਜੈਵਿਕ ਖਾਦਾਂ ਅਤੇ ਹੋਰ ਜੈਵਿਕ ਸਮਗਰੀ ਦੀ ਵਰਤੋਂ ਕਰਕੇ ਖੇਤੀ ਲਾਗਤ ਘਟਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਣਾਈ ਰੱਖਣ ਦੇ ਨੁਕਤੇ ਸਾਂਝੇ ਕੀਤੇ। ਸਮਾਗਮ ਦੌਰਾਨ ਹਾਜ਼ਰ ਕਿਸਾਨਾਂ ਨੂੰ ਜੈਵਿਕ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਇਸ ਦੀ ਸਹੀ ਵਰਤੋਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 150 ਕਿਸਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤੀਬਾੜੀ ਮਾਹਿਰਾਂ ਕੋਲੋਂ ਆਪਣੀਆਂ ਸਮੱਸਿਆਵਾਂ ਦੇ ਹੱਲ ਜਾਣੇ।

ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਿਖੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਪ੍ਰੋਗਰਾਮ ਦਾ ਸਫ਼ਲ ਆਯੋਜਨ ਅਗਲੀ ਖ਼ਬਰ ਥਾਈਲੈਂਡ ਵਿਖੇ ਹੋਈ ਅੰਤਰਰਾਸ਼ਟਰੀ ਪੱਧਰ ਪ੍ਰਤੀਯੋਗਤਾ ਵਿਚ ਪੰਜਾਬ ਦਾ ਨਾਂਅ ਚਮਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।