21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗਤਕਾ ਕੋਚ ਲਵਪ੍ਰੀਤ ਸਿੰਘ ਤਰਨਾ ਦਲ ਦੇ ਮੁਖੀ ਨੂੰ ਮਿਲੇ

ਅਜੀਤ ਡੈਸਕ 22-06-2026

ਅਬੋਹਰ, 21 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਅਬੋਹਰ ਦੇ ਗਤਕਾ ਕੋਚ ਲਵਪ੍ਰੀਤ ਸਿੰਘ ਨੇ ਤਰਨਾ ਦਲ ਦੇ ਮੁਖੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਗਤਕਾ ਨੂੰ ਪ੍ਰਫੁੱਲਿਤ ਕਰਨ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗਤਕਾ ਕੋਚ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਗਤਕਾ ਖੇਡ ਦੇ ਪ੍ਰਚਾਰ ਪ੍ਰਸਾਰ ਲਈ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ) ਅਤੇ ਅੰਗਰੇਜ਼ ਸਿੰਘ ਜਰਨਲ ਸਕੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਰਾਜ ਪੱਧਰ ਅਤੇ ਸਿਰਸਾ (ਹਰਿਆਣਾ) ਵਿਚ ਓਪਨ ਨੈਸ਼ਨਲ ਪੱਧਰ ’ਤੇ ਗਤਕਾ ਖੇਡ ਦੇ ਮੁਕਾਬਲੇ ਕਰਵਾਏ ਜਾਣ ਬਾਰੇ ਵਿਚਾਰਾਂ ਹੋਈਆ ਅਤੇ ਜਲਦੀ ਹੀ ਜ਼ਿਲ੍ਹਾ ਫ਼ਾਜ਼ਿਲਕਾ ਦੇ ਗਤਕਾ ਪ੍ਰੇਮੀਆਂ ਲਈ ਖ਼ੁਸ਼ੀ ਭਰੀ ਖ਼ਬਰ ਵੀ ਆਵੇਗੀ।

ਪਿਛਲੀ ਖ਼ਬਰ ਮੈਣੀ ਕਾਲੋਨੀ ਦੀਆਂ ਸੜਕਾਂ ਲਈ ਵਿਧਾਇਕ ਗੋਲਡੀ ਕੰਬੋਜ ਨੇ ਫ਼ੰਡ ਕੀਤਾ ਜਾਰੀ ਅਗਲੀ ਖ਼ਬਰ ਵਿਨੋਦ ਮੇਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।