21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਮੈਣੀ ਕਾਲੋਨੀ ਦੀਆਂ ਸੜਕਾਂ ਲਈ ਵਿਧਾਇਕ ਗੋਲਡੀ ਕੰਬੋਜ ਨੇ ਫ਼ੰਡ ਕੀਤਾ ਜਾਰੀ

ਅਜੀਤ ਡੈਸਕ 22-06-2026

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਦਸਮੇਸ਼ ਨਗਰੀ ਦੇ ਨਾਲ ਲਗਦੀ ਮੈਣੀ ਕਾਲੋਨੀ ਦੇ ਵਸਨੀਕਾਂ ਲਈ ਉਸ ਸਮੇਂ ਰਾਹਤ ਦੀ ਖ਼ਬਰ ਆਈ, ਜਦੋਂ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਕਾਲੋਨੀ ਦੀਆਂ ਸੜਕ ਦੇ ਨਿਰਮਾਣ ਲਈ ਫ਼ੰਡ ਜਾਰੀ ਕਰ ਕੀਤਾ। ਕਾਲੋਨੀ ਵਾਸੀਆਂ ਨੇ ਖ਼ੁਸ਼ੀ ਦੀ ਇਜ਼ਹਾਰ ਕਰਦੇ ਹੋਏ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਕਾਲੋਨੀ ਦੇ ਲੋਕਾਂ ਨੇ ਦੱਸਿਆ ਕਿ ਸੜਕ ਦਾ ਮਸਲਾ ਪਿਛਲੇ ਕਈ ਸਾਲਾਂ ਤੋਂ ਲਟਕਿਆ ਹੋਇਆ ਸੀ। ਪਿਛਲੀਆਂ ਸਰਕਾਰਾਂ ਦੇ ਸਮੇਂ ਵੀ ਇਸ ਸਮੱਸਿਆ ਨੂੰ ਲੈ ਕੇ ਕਈ ਵਾਰ ਮੰਗ ਉਠਾਈ ਗਈ, ਪਰ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ। ਹੁਣ ਵਿਧਾਇਕ ਗੋਲਡੀ ਕੰਬੋਜ ਨੇ ਲੋਕਾਂ ਦੀ ਇਸ ਮੰਗ ਨੂੰ ਪੂਰਾ ਕਰਦੇ ਹੋਏ ਸੜਕ ਲਈ ਫ਼ੰਡ ਜਾਰੀ ਕਰਕੇ ਵੱਡਾ ਤੋਹਫ਼ਾ ਦਿੱਤਾ ਹੈ। ਫ਼ੰਡ ਜਾਰੀ ਹੋਣ ਦੀ ਖ਼ੁਸ਼ੀ ਵਿਚ ਕਾਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਵਿਧਾਇਕ ਸਾਹਿਬ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਲੋਕਾਂ ਨੇ ਕਿਹਾ ਕਿ ਸੜਕ ਬਣਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਲਾਕੇ ਦੀ ਦਿੱਖ ਅਤੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਮਿਲੇਗੀ। ਹਲਕਾ ਵਿਧਾਇਕ ਨੇ ਗੱਲਬਾਤ ਕਰਦੇ ਹੋਏ ਮੈਣੀ ਕਾਲੋਨੀ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਥੋੜ੍ਹੇ ਸਮੇਂ ਵਿਚ ਹੀ ਹਲਕਾ ਜਲਾਲਾਬਾਦ ਦੀ ਤਸਵੀਰ ਵਿਕਾਸ ਕਾਰਜਾਂ ਦੇ ਨਾਲ ਬਦਲੀ ਹੋਈ ਨਜ਼ਰ ਆਏਗੀ।

ਪਿਛਲੀ ਖ਼ਬਰ ਹਰਵਿੰਦਰ ਸਿੰਘ ਸੈਣੀ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਗਤਕਾ ਕੋਚ ਲਵਪ੍ਰੀਤ ਸਿੰਘ ਤਰਨਾ ਦਲ ਦੇ ਮੁਖੀ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।