21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਹਰਵਿੰਦਰ ਸਿੰਘ ਸੈਣੀ ਜ਼ਿਲ੍ਹਾ ਫ਼ਾਜ਼ਿਲਕਾ ਤੋਂ ਸੈਣੀ ਵੈੱਲਫੇਅਰ ਬੋਰਡ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 22-06-2026

ਮੰਡੀ ਲਾਧੂਕਾ, 21 ਜੂਨ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸਿੰਘੇਵਾਲਾ ਸੈਣੀਆਂ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਸੈਣੀ ਸਰਪੰਚ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦਾ ਸੈਣੀ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਸੈਣੀ ਨੇ ਆਪਣੀ ਨਿਯੁਕਤੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ’ਤੇ ਸੈਣੀ ਵੈੱਲਫੇਅਰ ਬੋਰਡ ਦੇ ਨਵੇਂ ਨਿਯੁਕਤ ਹੋਏ ਚੇਅਰਮੈਨ ਹਰਵਿੰਦਰ ਸਿੰਘ ਸੈਣੀ ਸਰਪੰਚ ਦਾ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ’ਤੇ ਮੰਨੂ ਸੈਣੀ ਰੰਗੀਲਾ, ਕਰਤਾਰ ਸਿੰਘ ਸੈਣੀ ਪ੍ਰਧਾਨ, ਜਸਕਰਨ ਸਿੰਘ ਸੈਣੀ, ਗੁਰਤੇਜ ਸਿੰਘ ਸੈਣੀ ਮੈਂਬਰ, ਬਲਦੇਵ ਸਿੰਘ ਸੈਣੀ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਬੀ.ਐੱਸ.ਐੱਫ਼ ਅਤੇ ਚਾਈਲਡ ਵੈੱਲਨੈੱਸ ਕਲੱਬ ਨੇ ਅੰਤਰਰਾਸ਼ਟਰੀ ਵਿਸ਼ਵ ਯੋਗ ਦਿਵਸ ਮਨਾਇਆਜ ਅਗਲੀ ਖ਼ਬਰ ਮੈਣੀ ਕਾਲੋਨੀ ਦੀਆਂ ਸੜਕਾਂ ਲਈ ਵਿਧਾਇਕ ਗੋਲਡੀ ਕੰਬੋਜ ਨੇ ਫ਼ੰਡ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।