08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਿਹਤ ਵਿਭਾਗ ਵਲੋਂ ਪਿੰਡਾਂ ’ਚ ਪਾਣੀ ਦੇ ਸੈਂਪਲ ਲੈਣ ਦੀ ਮੁਹਿੰਮ ਜਾਰੀ

ਅਜੀਤ ਡੈਸਕ 23-06-2026
ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ.ਪੰਕਜ ਚੌਹਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਪਾਣੀ ਦੇ ਸੈਂਪਲ ਇਕੱਠੇ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਕੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਹੈ। ਸਿਵਲ ਸਰਜਨ ਦੇ ਨਿਰਦੇਸ਼ਾਂ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਅਤੇ ਪਿੰਡਾਂ ਦੇ ਵੱਖ-ਵੱਖ ਪਾਣੀ ਦੇ ਸਰੋਤਾਂ ਜਿਵੇਂ ਕਿ ਹੈਂਡਪੰਪਾਂ, ਟਿਊਬਵੈੱਲਾਂ, ਪਾਣੀ ਦੀਆਂ ਟੈਂਕੀਆਂ ਅਤੇ ਪਾਈਪਲਾਈਨ ਪ੍ਰਣਾਲੀ ਤੋਂ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ। ਇਨ੍ਹਾਂ ਸੈਂਪਲਾਂ ਨੂੰ ਲੈਬਾਰਟਰੀ ਵਿਚ ਭੇਜਿਆ ਜਾ ਰਿਹਾ ਹੈ, ਜਿੱਥੇ ਇਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਡਾਕਟਰਾਂ ਅਨੁਸਾਰ ਗਰਮੀ ਦੇ ਮੌਸਮ ਅਤੇ ਮਾਨਸੂਨ ਦੌਰਾਨ ਪਾਣੀ ਦੇ ਸਰੋਤ ਆਸਾਨੀ ਨਾਲ ਦੂਸ਼ਿਤ ਹੋ ਸਕਦੇ ਹਨ, ਜਿਸ ਕਾਰਨ ਡਾਇਰੀਆ, ਟਾਈਫ਼ਾਈਡ ਅਤੇ ਪੇਟ ਦੀਆਂ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ। ਪਿੰਡ ਰਾਣਾ, ਲਾਲੋ ਵਾਲੀ ਅਤੇ ਮੌਜਮ ਵਿਖੇ ਸਿਹਤ ਕਰਮੀਂ ਜਤਿੰਦਰ ਕੁਮਾਰ, ਪ੍ਰੇਮ ਕੁਮਾਰ ਅਤੇ ਪਰਮਜੀਤ ਸਿੰਘ ਵਲੋਂ ਪਾਣੀ ਦੇ ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ ਗਏ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮੱਧ ਪ੍ਰਦੇਸ਼, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿਚ ਅਫ਼ੀਮ ਦੀ ਖੇਤੀ ਹੋ ਸਕਦੀ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ: ਕਵਿਤਾ ਸੋਲੰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।