13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਹੇਮੰਤ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਬੁਰਜ ਮੁਹਾਰ ਕੋਲ ਨਵੇਂ ਬਣੇ ਬਾਈਪਾਸ ਪੁਲ ਕੋਲ ਪੁੱਜੀ ਤਾਂ ਇਕ ਵਿਅਕਤੀ ਪੁਲ ਹੇਠਾਂ ਤੋਂ ਆਉਂਦਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ। ਪੁਲਿਸ ਵਲੋਂ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕਰਨ ’ਤੇ ਉਸ ਦੀ ਪਛਾਣ ਧਰਮ ਸਿੰਘ ਉਰਫ਼ ਧਰਮੂ ਪੁੱਤਰ ਭਗਵਾਨ ਸਿੰਘ ਵਾਸੀ ਬੁਰਜ ਮੁਹਾਰ ਵਜੋਂ ਹੋਈ। ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਦੌਰਾਨ 19 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਦੋ ਦਿਨਾਂ ਤੋਂ ਲਾਪਤਾ ਬਜ਼ੁਰਗ ਦੀ ਖਾਲ਼ੇ ’ਚੋਂ ਮਿਲੀ ਲਾਸ਼ ਅਗਲੀ ਖ਼ਬਰ ਅਭਿਸ਼ੇਕ ਕਾਲਜ ਨੇ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੀ ਰਾਸ਼ਟਰੀ ਵਰਕਸ਼ਾਪ ’ਚ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।