12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਚੋਰਾਂ ਨੇ ਸੁੰਨੇ ਘਰ ਨੂੰ ਬਣਾਇਆ ਨਿਸ਼ਾਨਾ * ਸੋਨੇ ਤੇ ਚਾਂਦੀ ਦੇ ਗਹਿਣੇ ਕੀਤੇ ਚੋਰੀ

ਅਜੀਤ ਡੈਸਕ 26-06-2026
ਫਾਜ਼ਿਲਕਾ, 25 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਮਾਧਵ ਨਗਰੀ ਵਿਚ ਇਕ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਚੋਰਾਂ ਨੇ ਇਕ ਸੁੰਨੇ ਮਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ, ਨਕਦੀ, ਮੋਬਾਈਲ ਫ਼ੋਨ ਅਤੇ ਮਹਿੰਗੀਆਂ ਬਰਾਂਡਿਡ ਘੜੀਆਂ ਚੋਰੀ ਕਰ ਲਈਆਂ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤਾਂ ਸੁਖਪ੍ਰੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਪੇਕੇ ਘਰ ਗਈ ਹੋਈ ਸੀ। ਜਦੋਂ ਉਹ ਵਾਪਸ ਪਰਤੇ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਅੰਦਰ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਘਰ ਵਿਚ ਰੱਖੀਆਂ ਤਿੰਨ ਅਲਮਾਰੀਆਂ ਦੇ ਲਾਕਰ ਤੋੜ ਕੇ ਉਸ ਵਿਚ ਪਿਆ ਕੀਮਤੀ ਸਾਮਾਨ ਚੋਰੀ ਕਰ ਲਿਆ। ਸੁਖਪ੍ਰੀਤ ਕੌਰ ਅਨੁਸਾਰ ਜਦੋਂ ਘਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਪਤਾ ਲੱਗਿਆ ਕਿ ਚੋਰਾਂ ਨੇ ਬੜੀ ਚਲਾਕੀ ਨਾਲ ਕੈਮਰੇ ਉੱਪਰ ਰੁਮਾਲ ਪਾ ਦਿੱਤਾ ਸੀ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਸੀ.ਸੀ.ਟੀ.ਵੀ ਫੁਟੇਜ ਮੁਤਾਬਿਕ ਇਹ ਘਟਨਾ 23 ਜੂਨ ਦੀ ਰਾਤ ਕਰੀਬ 2:15 ਵਜੇ ਦੀ ਹੈ। ਪੀੜਤ ਪਰਿਵਾਰ ਮੁਤਾਬਿਕ ਚੋਰ ਘਰ ਵਿਚੋਂ ਕਰੀਬ ਸਾਢੇ ਚਾਰ ਤੋਲੇ ਸੋਨਾ, 6 ਤੋਂ 7 ਤੋਲੇ ਚਾਂਦੀ, ਇਕ ਮੋਬਾਈਲ ਫ਼ੋਨ, ਰੋਲੈਕਸ ਅਤੇ ਵਰਸਾਚੇ ਬਰਾਂਡ ਦੀਆਂ ਮਹਿੰਗੀਆਂ ਘੜੀਆਂ ਅਤੇ 7 ਤੋਂ 8 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋ ਗਏ ਹਨ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਾਮਾਨ ਬਰਾਮਦ ਕੀਤਾ ਜਾਵੇ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਸ-ਪਾਸ ਦੇ ਇਲਾਕੇ ਦੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਸਾਬਕਾ ਹਲਕਾ ਵਿਧਾਇਕ ਅਜਨਾਲਾ ਵਲੋਂ ਨਵੇਂ ਚੁਣੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਬਣੇ ਪ੍ਰਧਾਨਾਂ ਦਾ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਕੀਤਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।