06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਆਤਮ ਵੱਲਭ ਸਕੂਲ ਵਿਖੇ ਸਮਰ ਕੈਂਪ ‘ਨਵ-ਚੇਤਨਾ’ ਤਹਿਤ ਹੁਨਰ ਵਿਕਾਸ ਵਰਕਸ਼ਾਪ ਦਾ ਆਯੋਜਨ

ਅਜੀਤ ਡੈਸਕ 27-06-2026
ਫ਼ਾਜ਼ਿਲਕਾ, 26 ਜੂਨ (ਅਮਰਜੀਤ ਸ਼ਰਮਾ)-ਸਥਾਨਕ ਆਤਮ ਵੱਲਭ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਮਰ ਕੈਂਪ ‘ਨਵ-ਚੇਤਨਾ’ ਤਹਿਤ ਬਹੁ-ਆਯਾਮੀ ਹੁਨਰ ਵਿਕਾਸ ਵਰਕਸ਼ਾਪਾਂ ਦਾ ਸਫਲ ਆਯੋਜਨ ਕੀਤਾ ਗਿਆ। ਇਨ੍ਹਾਂ ਵਰਕਸ਼ਾਪਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜੀਵਨ ਦੇ ਯੋਗ ਬਣਾਉਣਾ ਸੀ। ਵਰਕਸ਼ਾਪਾਂ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ਜਾਗਰੂਕਤਾ ਨਾਲ ਜੁੜੇ ਵਿਸ਼ਿਆਂ ’ਤੇ ਪ੍ਰੇਰਨਾਦਾਇਕ ਅਤੇ ਪ੍ਰਭਾਵਸ਼ਾਲੀ ਨਾਅਰੇ ਲਿਖੇ, ਜਿਸ ਨਾਲ ਉਨ੍ਹਾਂ ਦੀ ਰਚਨਾਤਮਿਕਤਾ, ਭਾਸ਼ਾਈ ਮੁਹਾਰਤ ਅਤੇ ਪ੍ਰਗਟਾਵੇ ਦੀ ਸਮਰੱਥਾ ਦਾ ਵਿਕਾਸ ਹੋਇਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਕੰਮ ਆਉਣ ਵਾਲੀਆਂ ਕਈ ਮਹੱਤਵਪੂਰਨ ਗਤੀਵਿਧੀਆਂ ਦਾ ਵਿਹਾਰਕ ਗਿਆਨ ਦਿੱਤਾ ਗਿਆ। ਅਜੋਕੇ ਯੁੱਗ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਦਿਆਰਥੀਆਂ ਨੂੰ ਲਾਜ਼ੀਕਲ ਕੋਡਿੰਗ, ਇੰਟਰਨੈੱਟ ਸੁਰੱਖਿਆ, ਯੋਗ-ਅਭਿਆਸ ਅਤੇ ਖੇਡਾਂ ਰਾਹੀਂ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਦੀ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਇਕ ਖ਼ਾਸ ਵਰਕਸ਼ਾਪ ਰਾਹੀਂ ਵਿਦਿਆਰਥੀਆਂ ਨੂੰ ਆਪਣਾ ਪ੍ਰਭਾਵਸ਼ਾਲੀ ਜੀਵਨ-ਵੇਰਵਾ ਤਿਆਰ ਕਰਨ ਅਤੇ ਖ਼ੁਦ ਨੂੰ ਬਿਹਤਰ ਤਰੀਕੇ ਨਾਲ ਪੇਸ਼ ਕਰਨ ਦੀ ਕਲਾ ਵੀ ਸਿਖਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਪ੍ਰੀਖਿਆਵਾਂ ਪਾਸ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਹੁਨਰ ਹੀ ਮਨੁੱਖ ਦੀ ਅਸਲ ਦੌਲਤ ਹੈ। ਸਕੂਲ ਵਿਦਿਆਰਥੀਆਂ ਨੂੰ ਇਸੇ ਹੁਨਰ ਦੀ ਦੌਲਤ ਨਾਲ ਅਮੀਰ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਵਰਕਸ਼ਾਪਾਂ ’ਚ ਉਤਸ਼ਾਹ ਨਾਲ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਨਗਰ ਕੌਂਸਲ ਜਲਾਲਾਬਾਦ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਭਾਜਪਾ ਆਗੂਆਂ ਨੇ ਭਰਵਾਏ ਆਪਣੇ ਉਮੀਦਵਾਰਾਂ ਦੇ ਕਾਗ਼ਜ਼ ਅਗਲੀ ਖ਼ਬਰ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਭਾਜਪਾ ਹਾਈਕਮਾਂਡ ਨੇ ਸਾਬਕਾ ਵਿਧਾਇਕ ਕੇ.ਡੀ.ਭੰਡਾਰੀ ਨੂੰ ਕੀਤਾ ਫ਼ਾਜ਼ਿਲਕਾ ਦਾ ਆਬਜ਼ਰਵਰ ਨਿਯੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।