07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਅੰਤਰਰਾਸ਼ਟਰੀ ਪੱਧਰ ’ਤੇ ਪਾਵਰ ਲਿਫ਼ਟਿੰਗ ਵਿਚ ਸੋਨ ਤਗਮਾ ਜਿੱਤਣ ਵਾਲੇ ਅਰਦਿਮਪ੍ਰੀਤ ਸਿੰਘ ਨੂੰ ਸਟੱਡੀ ਸਰਕਲ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 28-06-2026
ਅਬੋਹਰ, 27 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਥਾਈਲੈਂਡ ਵਿਚ ਅੰਤਰ ਰਾਸ਼ਟਰੀ ਪੱਧਰ ’ਤੇ ਹੋਏ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਅਬੋਹਰ ਦੀ ਪੁਰਾਣੀ ਸੂਰਜ ਨਗਰੀ ਵਾਸੀ ਅਰਦਿਮਪ੍ਰੀਤ ਸਿੰਘ ਨੇ 2 ਸੋਨੇ ਦੇ ਤਗਮੇ ਜਿੱਤ ਕੇ ਦੇਸ਼ ਅਤੇ ਅਬੋਹਰ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਗੁਰਵਿੰਦਰ ਪਾਲ ਸਿੰਘ ਅਤੇ ਹਰਵਿੰਦਰ ਕੌਰ ਦੇ ਹੋਣਹਾਰ ਸਪੁੱਤਰ ਅਰਦਿਮਪ੍ਰੀਤ ਸਿੰਘ ਦੀ ਇਸ ਪ੍ਰਾਪਤੀ ’ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਿਆਨ ਅੰਜਨ ਸਮਰ ਕੈਂਪ ਦੇ ਸਮਾਪਤੀ ਸਮਾਰੋਹ ਦੌਰਾਨ ਅਰਦਿਮਪ੍ਰੀਤ ਸਿੰਘ ਨੂੰ ਮੁੱਖ ਮਹਿਮਾਨ ਐਡਵੋਕੇਟ ਰਵਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਹੈਪੀ ਅਜੀਮਗੜ੍ਹ, ਡਾ.ਮਨਦੀਪ ਸਿੰਘ ਆਦਿ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਰਦਿਮਪ੍ਰੀਤ ਸਿੰਘ ਦੀ ਉਕਤ ਉਪਲਬਧੀ ਨੌਜਵਾਨਾਂ ਲਈ ਪੇ੍ਰਰਨਾ ਦਾਇਕ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਵੀ ਨੌਜਵਾਨ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ। ਅਰਦਿਮਪ੍ਰੀਤ ਸਿੰਘ ਨੇ ਉਕਤ ਪ੍ਰਾਪਤੀ ਆਪਣੇ ਪੱਧਰ ’ਤੇ ਪ੍ਰਾਪਤ ਕੀਤੀ ਹੈ ਜਦ ਕਿ ਪੰਜਾਬ ਸਰਕਾਰ ਜਾਂ ਭਾਰਤ ਸਰਕਾਰ ਵਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਯੋਗਦਾਨ ਨਹੀਂ ਦਿੱਤਾ ਗਿਆ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁੱਖਾਂ ਨੇ ਵੱਖ-ਵੱਖ ਪਿੰਡਾਂ ’ਚ ਰਾਸ਼ਨ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ ਗੌਰਵ ਠਠਈ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।