12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਵਿਧਾਇਕ ਗੋਲਡੀ ਮੁਸਾਫਿਰ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 05-07-2026
ਅਬੋਹਰ, 4 ਜੁਲਾਈ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਆਪਣੇ ਸਥਾਨਕ ਦਫ਼ਤਰ ਵਿਖੇ ਲੋਕ ਦਰਬਾਰ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ’ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਹਮਲੇ ਕਰਦਿਆਂ ਵਿਧਾਇਕ ਨੇ ਕਿਹਾ ਕਿ ਭਾਜਪਾ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਹੈ, ਪਰ ਪੰਜਾਬ ਦੇ ਸੂਬਾ ਵਾਸੀ ਕਦੇ ਵੀ ਭਾਜਪਾ ਦਾ ਸਾਥ ਨਹੀਂ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਬੀਤੇ ਸਮੇਂ ਦੌਰਾਨ ਹਮੇਸ਼ਾ ਪੰਜਾਬ ਸਰਕਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਰੱਖਿਆ ਹੈ ਅਤੇ ਪੰਜਾਬ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਭ ਚੁਣੌਤੀਆਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਆਪਣੇ ਦਮ ’ਤੇ ਹੀ ਪੂਰੇ ਸੂਬੇ ਵਿਚ ਰਿਕਾਰਡ ਵਿਕਾਸ ਕਾਰਜ ਕਰਵਾਏ ਹਨ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਮੁਲਾਜ਼ਮ ਮੰਗਾਂ ਤੋਂ ਮੁਕਰੀ ਭਗਵੰਤ ਸਰਕਾਰ ਵਿਰੁੱਧ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਵਲੋਂ 6 ਨੂੰ ਵਿਧਾਇਕ ਸਵਨਾ ਦੀ ਰਿਹਾਇਸ਼ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।