12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਤੇ ਦਿਮਾਗ਼ੀ ਰੋਗਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਅਮਰਜੀਤ ਸ਼ਰਮਾ)-ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਵਲੋਂ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ਅੱਖਾਂ ਅਤੇ ਦਿਮਾਗ਼ੀ ਰੋਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਪਿੰਡ ਸ਼ਤੀਰ ਵਾਲਾ ਸਥਿਤ ਡੇਰਾ ਬਾਬਾ ਜਗਦੀਸ਼ ਗਿਰੀ ਜੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਾਰਾਮ ਸਵਾਮੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮਨਜੀਤ ਸਵਾਮੀ ਨੇ ਦੱਸਿਆ ਕਿ ਇਹ ਕੈਂਪ ਅੱਜ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਡੇਰਾ ਬਾਬਾ ਜਗਦੀਸ਼ ਗਿਰੀ ਜੀ ਮਹਾਰਾਜ ਪਿੰਡ ਸ਼ਤੀਰ ਵਾਲਾ ਵਿਖੇ ਲਗਾਇਆ ਜਾਵੇਗਾ। ਕੈਂਪ ਦੌਰਾਨ ਦਿਮਾਗ਼ੀ ਰੋਗਾਂ ਦੇ ਮਾਹਿਰ ਡਾਕਟਰ ਮਨਦੀਪ ਸਿੰਘ ਅਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਕੰਵਲਜੀਤ ਸਿੰਘ ਅਬਰੋਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਆਪਣੀਆਂ ਸੇਵਾਵਾਂ ਦੇਣਗੇ। ਇਸ ਧਾਰਮਿਕ ਅਤੇ ਭਲਾਈ ਕਾਰਜ ਦੇ ਮੌਕੇ ’ਤੇ ਅੰਤਰਰਾਸ਼ਟਰੀ ਜੂਨਾ ਅਖਾੜੇ ਦੇ ਮੰਤਰੀ ਮਹੰਤ ਦੀਪੇਸ਼ਵਰ ਗਿਰੀ ਅਤੇ ਡੇਰਾ ਮੁਖੀ ਗੱਦੀਨਸ਼ੀਨ ਮਹੰਤ ਸੁਰਿੰਦਰ ਗਿਰੀ ਜੀ ਮਹਾਰਾਜ ਵਿਸ਼ੇਸ਼ ਰੂਪ ਵਿਚ ਹਾਜ਼ਰ ਰਹਿ ਕੇ ਸੰਗਤਾਂ ਅਤੇ ਮਰੀਜ਼ਾਂ ਨੂੰ ਆਪਣਾ ਅਸ਼ੀਰਵਾਦ ਦੇਣਗੇ। ਚੇਅਰਮੈਨ ਮਨਜੀਤ ਸਵਾਮੀ ਨੇ ਅੱਗੇ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਸਮੂਹ ਮਰੀਜ਼ਾਂ ਨੂੰ ਉਨ੍ਹਾਂ ਦੀ ਲੋੜ ਦੇ ਅਨੁਸਾਰ ਸੁਸਾਇਟੀ ਵਲੋਂ ਬਿਲਕੁਲ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪਿੰਡ ਚੱਕ ਪੱਖੀ ਅਤੇ ਮੰਡੀ ਰੋੜਾਂਵਾਲੀ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।