12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਾਣਾ ਸੋਢੀ ਨੇ ਬਲਜੀਤ ਸਿੰਘ ਰੱਖੜੀ ਦੀ ਕੀਤੀ ਭਰਪੂਰ ਪ੍ਰਸੰਸਾ

ਅਜੀਤ ਡੈਸਕ 05-07-2026
ਫ਼ਿਰੋਜ਼ਪੁਰ, 4 ਜੁਲਾਈ (ਸੁਖਵਿੰਦਰ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਬਲਜੀਤ ਸਿੰਘ ਰੱਖੜੀ ਨੂੰ ਮੰਡਲ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਲਜੀਤ ਸਿੰਘ ਰੱਖੜੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਨੂੰ ਅੱਗੇ ਲੈ ਕੇ ਜਾਣ ਵਿਚ ਅਜਿਹੇ ਮਿਹਨਤੀ, ਇਮਾਨਦਾਰ ਅਤੇ ਸਮਰਪਿਤ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਰੱਖੜੀ ਨੇ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਵਰਕਰਾਂ ਨਾਲ ਮਜ਼ਬੂਤ ਤਾਲਮੇਲ ਬਣਾਇਆ ਹੈ। ਇਸੇ ਸਮਰਪਣ ਅਤੇ ਮਿਹਨਤ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਰਾਣਾ ਸੋਢੀ ਨੇ ਵਿਸ਼ਵਾਸ ਜਤਾਇਆ ਕਿ ਬਲਜੀਤ ਸਿੰਘ ਰੱਖੜੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿਚ ਅਹਿਮ ਯੋਗਦਾਨ ਪਾਉਣਗੇ। ਮੰਡਲ ਪ੍ਰਧਾਨ ਬਣਨ ਉਪਰੰਤ ਬਲਜੀਤ ਸਿੰਘ ਰੱਖੜੀ ਨੇ ਪਾਰਟੀ ਹਾਈਕਮਾਨ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਜਤਾਏ ਵਿਸ਼ਵਾਸ ‘ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨਗੇ।
ਪਿਛਲੀ ਖ਼ਬਰ ਨਹਿਰੀ ਵਿਭਾਗ ਦੀ ਲਾਪਰਵਾਹੀ ਕਾਰਨ ਕਿਸਾਨਾਂ ਦੀ ਜ਼ਮੀਨ ਨੂੰ ਲੱਗਿਆ ਖੋਰਾ, ਕਿਸਾਨਾਂ ਨੇ ਜਤਾਇਆ ਰੋਸ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।