15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਐੱਸ.ਆਈ.ਆਰ.ਨੂੰ ਲੈ ਕੇ ਅਜੀਤ ਨਗਰ ਅਤੇ ਕੱਚਾ ਸੀਡ ਫਾਰਮ ਦੇ ਨਿਵਾਸੀਆਂ ਨੂੰ ਸਵੀਪ ਟੀਮ ਨੇ ਕੀਤਾ ਜਾਗਰੂਕ

ਅਜੀਤ ਡੈਸਕ 06-07-2026

ਫ਼ਾਜ਼ਿਲਕਾ, 5 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟਰੇਟ-ਕਮ-ਚੋਣ ਰਜਿਸਟਰੇਸ਼ਨ ਅਫ਼ਸਰ ਅਬੋਹਰ ਕਿਰਪਾਲ ਵੀਰ ਸਿੰਘ ਦੀ ਅਗਵਾਈ ਹੇਠ ਐੱਸ.ਆਈ.ਆਰ.2026 ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਹਲਕਾ ਅਬੋਹਰ-81 ਦੀ ਸਵੀਪ ਟੀਮ ਦੇ ਨੋਡਲ ਅਫ਼ਸਰ ਅਜੇ ਛਾਬੜਾ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਮਹਾਬੀਰ ਟਾਂਕ, ਰਾਮ ਕੁਮਾਰ, ਮਨੋਜ ਸ਼ਰਮਾ ਅਤੇ ਅਭਿਜੀਤ ਵਧਵਾ ਵਲੋਂ ਵੋਟਰਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਪੜਤਾਲ (ਐੱਸ.ਆਈ.ਆਰ.) ਮੁਹਿੰਮ ਦੇ ਅਧੀਨ ਅਬੋਹਰ ਦੇ ਅਜੀਤ ਨਗਰ ਅਤੇ ਕੱਚਾ ਸੀਡ ਫਾਰਮ ਦੇ ਨਿਵਾਸੀਆਂ ਅਤੇ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਸਵੀਪ ਟੀਮ ਦੇ ਨੋਡਲ ਅਫ਼ਸਰ ਅਜੇ ਕੁਮਾਰ ਛਾਬੜਾ ਨੇ ਹਰ ਸਰਕਾਰੀ ਮੁਲਾਜ਼ਮ ਅਤੇ ਆਮ ਨਾਗਰਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਬੰਧਿਤ ਬੀ.ਐਲ.ਓ.ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਬੀ.ਐਲ.ਓ. ਵਲੋਂ ਫਾਰਮ ਭਰਨ ਅਤੇ ਲੋਕਾਂ ਨਾਲ ਤਾਲਮੇਲ ਸਥਾਪਿਤ ਕਰਨ ਵਿਚ ਹਰ ਸੰਭਵ ਸਹਾਇਤਾ ਜ਼ਰੂਰ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ ਅਤੇ ਹਰੇਕ ਵੋਟਰ ਦਾ ਨਾਮ ਨਵੀਂ ਵੋਟਰ ਸੂਚੀ ਵਿਚ ਦਰਜ ਹੋ ਸਕੇ।

ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਕੌੜਿਆਂ ਵਾਲੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ‘ਤੀਰਥ ਯਾਤਰਾ ਬੱਸਾਂ’ ਰਵਾਨਾ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ 18 ਲੋੜਵੰਦ ਪਰਿਵਾਰਾਂ ਅਤੇ 10 ਟੀ.ਬੀ.ਮਰੀਜ਼ਾਂ ਨੂੰ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।