15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਕੌੜਿਆਂ ਵਾਲੀ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ‘ਤੀਰਥ ਯਾਤਰਾ ਬੱਸਾਂ’ ਰਵਾਨਾ

ਅਜੀਤ ਡੈਸਕ 06-07-2026

ਫ਼ਾਜ਼ਿਲਕਾ, 5 ਜੁਲਾਈ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਹਲਕੇ ਦੇ ਪਿੰਡ ਕੌੜਿਆਂ ਵਾਲੀ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਿਰ, ਸ੍ਰੀ ਦੁਰਗਿਆਣਾ ਮੰਦਿਰ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਵਾਉਣਗੀਆਂ। ਇਸ ਮੌਕੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਰਜਿੰਦਰ, ਪੰਚਾਇਤ ਮੈਂਬਰ ਜੈਮਲ ਰਾਮ, ਸ੍ਰੀ ਦੀਵਾਨ ਚੰਦ, ਸ੍ਰੀਮਤੀ ਗੁਰਜਿੰਦਰ ਕੌਰ, ਵਾਰਡ ਇੰਚਾਰਜ ਬਿੱਟੂ ਸੇਤੀਆ, ਬਬਲੀ ਰੇਵੜੀਆਂ ਅਤੇ ਸ਼ੇਖਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ’ਤੇ ਪਤਵੰਤੇ ਸੱਜਣ ਹਾਜ਼ਰ ਸਨ।

ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਪਿੰਡ ਸੇਖਵਾਂ ’ਚ ਲੋਕ ਮਿਲਣੀ ਅਗਲੀ ਖ਼ਬਰ ਐੱਸ.ਆਈ.ਆਰ.ਨੂੰ ਲੈ ਕੇ ਅਜੀਤ ਨਗਰ ਅਤੇ ਕੱਚਾ ਸੀਡ ਫਾਰਮ ਦੇ ਨਿਵਾਸੀਆਂ ਨੂੰ ਸਵੀਪ ਟੀਮ ਨੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।