07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕਰਨਲ ਤਰਸੇਮ ਸਿੰਘ ਵੜੈਚ ਨੇ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 07-07-2026
ਮੰਡੀ ਅਰਨੀਵਾਲਾ, 6 ਜੁਲਾਈ, (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਮੁੜ ਦੁਬਾਰਾ ਪ੍ਰਧਾਨ ਬਣਾਉਣ ਤੇ ਕਰਨਲ ਤਰਸੇਮ ਸਿੰਘ ਵੜੈਚ ਨੇ ਉਨ੍ਹਾਂ ਨੂੰ ਮਿਲ ਕੇ ਵਧਾਈ ਦਿੱਤੀ ਅਤੇ ਇਸ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ। ਕਰਨਲ ਤਰਸੇਮ ਸਿੰਘ ਵੜੈਚ ਨੇ ਕਿਹਾ ਕਿ ਰਾਜਾ ਵੜਿੰਗ ਲੋਕਾਂ ਦੇ ਆਗੂ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪਾਰਟੀ ਵਰਕਰਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਸੰਘਰਸ਼ ਕੀਤਾ ਹੈ। ਕਰਨਲ ਤਰਸੇਮ ਸਿੰਘ ਵੜੈਚ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਵਿਚ ਕਾਂਗਰਸ ਰਾਜਾ ਵੜਿੰਗ ਦੀ ਅਗਵਾਈ ਹੇਠ ਮਜ਼ਬੂਤ ਪਾਰਟੀ ਵਜੋਂ ਉੱਭਰੇਗੀ ਅਤੇ ਸੂਬੇ ਵਿਚ ਪਾਰਟੀ ਦੀ ਸਰਕਾਰ ਵੀ ਬਣਾਵੇਗੀ।
ਪਿਛਲੀ ਖ਼ਬਰ 87ਵਾਂ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਚੌਕ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ : ਐਡਵੋਕੇਟ ਦੇਸਰਾਜ ਕੰਬੋਜ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਿਰੋਜ਼ਪੁਰ ਵਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਤਹਿਤ ਓਰੀਐਨਟੇਸ਼ਨ ਸਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।