02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਬਾਰ ਐਸੋਸੀਏਸ਼ਨ ਅਬੋਹਰ ਵਲੋਂ ਐਲ.ਏ.ਡੀ.ਸੀ.ਦੇ ਵਿਰੋਧ ’ਚ ਹੜਤਾਲ

ਅਜੀਤ ਡੈਸਕ 09-07-2026
ਅਬੋਹਰ, 8 ਜੁਲਾਈ (ਸੁਖਜੀਤ ਸਿੰਘ ਬਰਾੜ)-ਬਾਰ ਐਸੋਸੀਏਸ਼ਨ ਅਬੋਹਰ ਵਲੋਂ ਸੁਪਰੀਮ ਕੋਰਟ ਵਲੋਂ ਲਾਗੂ ਕੀਤੀ ਜਾ ਰਹੀ ਲੀਗਲ ਐਂਡ ਕਾਊਸਿਲ ਸਿਸਟਮ ਸਕੀਮ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਦੀ ਅਗਵਾਈ ਹੇਠ ਹੜਤਾਲ ਕੀਤੀ ਗਈ। ਇਸ ਦੌਰਾਨ ਪ੍ਰਧਾਨ ਪ੍ਰਕਾਸ਼ ਸਿੰਘ ਬਰਾੜ ਨੇ ਕਿਹਾ ਕਿ ਵਕੀਲ ਭਾਈਚਾਰਾ ਇਸ ਸਕੀਮ ਦਾ ਵਿਰੋਧ ਕਰਦਾ ਹੈ। ਹੁਣ ਵਕੀਲ ਸੁਤੰਤਰ ਰੂਪ ਵਿਚ ਵਕਾਲਤ ਕਰ ਰਹੇ ਹਨ। ਇਹ ਸਕੀਮ ਲਾਗੂ ਹੋਣ ਨਾਲ ਵਕੀਲਾਂ ਦੇ ਹਿਤ ਪ੍ਰਭਾਵਿਤ ਹੋਣਗੇ। ਅਸੀਂ ਸਮੂਹ ਵਕੀਲ ਭਾਈਚਾਰਾ ਐਲ.ਏ.ਡੀ.ਸੀ.ਸਕੀਮ ਦਾ ਵਿਰੋਧ ਕਰਦੇ ਹਾਂ। ਇਹ ਸਕੀਮ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਵਿਰੋਧ ਵਿਚ ਸਮੂਹ ਵਕੀਲ ਭਾਈਚਾਰਾ ਇੱਕਜੁੱਟ ਹੈ ਅਤੇ ਇਸ ਸਕੀਮ ਦਾ ਵਿਰੋਧ ਕਰ ਰਹੇ ਹਾਂ। ਇਸ ਮੌਕੇ ਸਾਬਕਾ ਪ੍ਰਧਾਨ ਆਰ.ਐੱਸ.ਫੋਰ, ਖ਼ਜ਼ਾਨਚੀ ਪਵਨ ਕੁਮਾਰ, ਮਹਿੰਦਰ ਕੁਮਾਰ ਤਿੰਨਾ, ਹਰਿੰਦਰ ਸਿੰਘ ਰਾਣਾ, ਜਗਦੀਪ ਸਿੰਘ ਸੰਧੂ ਆਦਿ ਵਕੀਲ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਅਗਲੀ ਖ਼ਬਰ 45 ਦਿਨਾਂ ਤੋਂ ਲਾਪਤਾ ਨਾਬਾਲਗ ਲੜਕੀ ਦੀ ਭਾਲ ਨੂੰ ਲੈ ਕੇ ਪੀੜਤ ਪਰਿਵਾਰ ਨੇ ਜਥੇਬੰਦੀਆਂ ਨਾਲ ਥਾਣਾ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।