02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਮਾਤਾ ਸਾਹਿਬ ਕੌਰ ਸਕੂਲ ’ਚ ਇਨਵੈਸਟਿਚਰ ਸਮਾਰੋਹ ਕਰਵਾਇਆ

ਅਜੀਤ ਡੈਸਕ 09-07-2026
ਗੁਰੂਹਰਸਹਾਏ, 8 ਜੁਲਾਈ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਨਵੇਂ ਚੁਣੇ ਵਿਦਿਆਰਥੀ ਆਗੂਆਂ ਦਾ ਇਨਵੈਸਟਿਚਰ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀ ਆਗੂਆਂ ਨੂੰ ਸੈਸ਼ ਪਹਿਨਾਉਣ, ਝੰਡਾ ਹਵਾਲਗੀ ਅਤੇ ਮਾਰਚ ਪਾਸਟ ਨਾਲ ਹੋਈ। ਇਸ ਉਪਰੰਤ ਆਗੂਆਂ ਨੇ ਸਕੂਲ ਦੀ ਮਰਿਆਦਾ, ਅਨੁਸ਼ਾਸਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਸਹੁੰ ਚੁੱਕੀ। ਇਸ ਮੌਕੇ ਹੈੱਡ ਬੋਏ ਜਗਸੀਰ, ਹੈੱਡ ਗਰਲ ਰੋਬਨ, ਵਾਈਸ ਹੈੱਡ ਬੋਏ ਯੁਵਰਾਜ ਅਤੇ ਵਾਈਸ ਹੈੱਡ ਗਰਲ ਮੁਸਕਾਨ ਸਮੇਤ ਚਾਰਾਂ ਹਾਊਸਾਂ ਅਤੇ ਡੈਕੋਰਮ ਟੀਮ ਦੇ ਕੈਪਟਨ ਤੇ ਵਾਈਸ ਕੈਪਟਨਾਂ ਨੂੰ ਅਹੁਦਿਆਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਪ੍ਰਿੰਸੀਪਲ ਡਾ.ਵੰਦਨਾ ਧਵਨ ਨੇ ਨਵੇਂ ਚੁਣੇ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੇਤ੍ਰਿਤਵ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਸਮਰਪਣ ਨਾਲ ਫ਼ਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਫਲਤਾ ਵਿਚ ਗਤੀਵਿਧੀ ਇੰਚਾਰਜ ਮਨਪ੍ਰੀਤ ਕੌਰ, ਡੀ.ਪੀ. ਬਖ਼ਸ਼ੀਸ਼ ਸਿੰਘ ਅਤੇ ਸਵਰਨ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਸਾਰੇ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਵਿਤਾ ਸੋਲੰਕੀ ਵਲੋਂ ਕਾਂਗਰਸ ਇੰਚਾਰਜ ਭੁਪੇਸ਼ ਬੁਘੇਲ ਨਾਲ ਮੁਲਾਕਾਤ ਅਗਲੀ ਖ਼ਬਰ ਅਬੋਹਰ ਸੇਵਾ ਕੇਂਦਰ ਵਿਚ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।