02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਵਿਤਾ ਸੋਲੰਕੀ ਵਲੋਂ ਕਾਂਗਰਸ ਇੰਚਾਰਜ ਭੁਪੇਸ਼ ਬੁਘੇਲ ਨਾਲ ਮੁਲਾਕਾਤ

ਅਜੀਤ ਡੈਸਕ 09-07-2026
ਅਬੋਹਰ, 8 ਜੁਲਾਈ (ਸੁਖਜੀਤ ਸਿੰਘ ਬਰਾੜ)-ਮਹਿਲਾ ਕਾਂਗਰਸ ਦੀ ਜ਼ਿਲ੍ਹਾ ਆਗੂ ਅਤੇ ਹਲਕਾ ਬੱਲੂਆਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦਾਅਵੇਦਾਰ ਕਵਿਤਾ ਸੋਲੰਕੀ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬੁਘੇਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਇੰਚਾਰਜ ਬੁਘੇਲ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ’ਚ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਉਹ ਬੜੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਹਲਕੇ ’ਚ ਕੰਮ ਕਰ ਰਹੇ ਹਨ। ਜੇਕਰ ਪਾਰਟੀ ਨੇ ਇਸ ਵਾਰ ਉਨ੍ਹਾਂ ਨੂੰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਤਾਂ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਇੰਚਾਰਜ ਬੁਘੇਲ ਨੇ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ, ਉਹ ਪਿੰਡ-ਪਿੰਡ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਤਾਂ ਕਿ ਇਸ ਵਾਰ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਆਲਮ ਸ਼ਾਹ ਤੋਂ ਬੱਸ ਕੀਤੀ ਰਵਾਨਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ’ਚ ਇਨਵੈਸਟਿਚਰ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।