02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਪ੍ਰਧਾਨ ਰਾਜਾ ਵੜਿੰਗ ਨੂੰ ਵਧਾਈ ਦਿੱਤੀ

ਅਜੀਤ ਡੈਸਕ 09-07-2026
ਅਬੋਹਰ, 8 ਜੁਲਾਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਵਲੋਂ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੁੜ ਤੋਂ ਸੂਬਾ ਕਾਂਗਰਸ ਪ੍ਰਧਾਨ ਬਣਾਏ ਜਾਣ ’ਤੇ ਚੰਡੀਗੜ੍ਹ ਵਿਖੇ ਵਧਾਈ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਰਾਜਾ ਵੜਿੰਗ ਨੂੰ ਫਿਰ ਤੋਂ ਕਾਂਗਰਸ ਸੂਬਾ ਪ੍ਰਧਾਨ ਬਣਾ ਕੇ ਬਹੁਤ ਹੀ ਵਧੀਆ ਫ਼ੈਸਲਾ ਲਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਲੋਕ ਸਭਾ ਚੋਣਾਂ ਵਾਂਗ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵੀ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿਚ ਇਸ ਵਾਰ ਕਾਂਗਰਸ ਪਾਰਟੀ ਸਰਕਾਰ ਵੀ ਬਣਾਏਗੀ। ਇਸ ਮੌਕੇ ਸੂਬਾ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਐਕਟਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ, ਸਹਾਇਕ ਇੰਚਾਰਜ ਰਾਵਿੰਦਰ ਡਾਲਵੀ, ਸੂਰਜ ਠਾਕੁਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ 220 ਬਜ਼ੁਰਗਾਂ ਨੂੰ ਐਨਕਾਂ ਵੰਡੀਆਂ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।