01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਗੁਰਪ੍ਰੀਤ ਸਿੰਘ ਸੇਖੋਂ ਨੇ ਪਿੰਡ ਸੰਤੂਵਾਲਾ ਵਾਸੀਆਂ ਨੂੰ ਪ੍ਰੋਜੈਕਟਰ ’ਤੇ ‘ਸਤਲੁਜ’ ਫਿਲਮ ਦਿਖਾਈ

ਅਜੀਤ ਡੈਸਕ 09-07-2026
ਜ਼ੀਰਾ,8 ਜੁਲਾਈ (ਰਜਨੀਸ਼ ਕਥੂਰੀਆ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਚੋਣ ਲੜਨ ਦੇ ਚਾਹਵਾਨ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ 1984 ਤੋਂ ਬਾਅਦ ਪੰਜਾਬ ਵਿਚ ਆਏ ਅੱਤਵਾਦ ਦੇ ਦੌਰ ਤੋਂ ਬਾਅਦ ਅੱਤਵਾਦ ਨੂੰ ਖਤਮ ਕਰਨ ਦੇ ਨਾਮ ’ਤੇ ਪੁਲਿਸ ਵਲੋਂ ਤਰੱਕੀਆਂ ਲੈਣ ਲਈ ਬੇਕਸੂਰ ਨੌਜਵਾਨਾਂ ਦੇ ਕੀਤੇ ਗਏ ਕਤਲੇਆਮ ਨੂੰ ਉਜਾਗਰ ਕਰਦੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਅਧਾਰਤ ਪੰਜਾਬੀ ਫਿਲਮ,”ਸਤਲੁਜ” ਪਿੰਡ ਸੰਤੂਵਾਲਾ ਵਿਖੇ ਪ੍ਰੋਜੈਕਟਰ ਰਾਹੀਂ ਪਿੰਡ ਵਾਸੀਆਂ ਨੂੰ ਦਿਖਾਈ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਨੇ ਦੱਸਿਆ ਕਿ ਇਸ ਫਿਲਮ ਵਿਚ ਭਾਈ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਵੇਖ ਕੇ ਪਿੰਡ ਨੌਜਵਾਨ,ਬਜ਼ੁਰਗ ਅਤੇ ਔਰਤਾਂ ਭਾਵੁਕ ਹੋ ਗਈਆਂ। ਉਹਨਾਂ ਦੱਸਿਆ ਕਿ ਇਤਿਹਾਸ ਤੇ ਨਜ਼ਰ ਮਾਰੀ ਜਾਵੇ ਤਾਂ ਕੇਂਦਰ ਦੇ ਇਸ਼ਾਰਿਆਂ ਤੇ ਚੱਲਦੀਆਂ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਸਿੱਖਾਂ ਨੂੰ ਨਫਰਤ ਦੀ ਨਜ਼ਰ ਨਾਲ ਵੇਖਿਆ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਉਣ ਜਾਂ ਇਸ ਦੀ ਨਸਲਕੁਸ਼ੀ ਕਰਨ ਵਿਚ ਕੇਂਦਰ ਦੀਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਕੋਈ ਕਸਰ ਬਾਕੀ ਨਹੀਂ ਛੱਡੀ । ਗੁਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਸਤਲੁਜ ਫਿਲਮ ਵੇਖ ਕੇ ਪੰਜਾਬ ਦੇ ਨੌਜਵਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜਿਹੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵੇਖ ਕੇ ਨਵੀਂ ਸੇਧ ਲੈ ਰਹੇ ਹਨ। ਉਹਨਾ ਦੱਸਿਆ ਕਿ ਉਹਨਾਂ ਦੀ ਟੀਮ ਵਲੋਂ ਉਪਰਾਲਾ ਕਰਕੇ ਜ਼ੀਰਾ ਹਲਕੇ ਦੇ ਹਰੇਕ ਪਿੰਡ ਵਿਚ ‘ਸਤਲੁਜ’ ਫਿਲਮ ਵਿਖਾਈ ਜਾਵੇਗੀ ਤਾਂ ਜੋ ਨੌਜਵਾਨ ਆਪਣੇ ਇਤਿਹਾਸ ਤੋਂ ਜਾਣੂ ਹੋ ਕੇ ਨਵੀਂ ਸੇਧ ਲੈ ਸਕਣ।
ਪਿਛਲੀ ਖ਼ਬਰ ਪੇਂਟਿੰਗ ਮੁਕਾਬਲਿਆਂ ਰਾਹੀਂ ਸ਼ਿਵਾਲਿਕ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਦਿੱਤਾ ਐੱਸ.ਆਈ.ਆਰ. ਦਾ ਸੰਦੇਸ਼ ਅਗਲੀ ਖ਼ਬਰ ਸਿਹਤ ਵਿਭਾਗ ਨੇ 220 ਬਜ਼ੁਰਗਾਂ ਨੂੰ ਐਨਕਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।