01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੇਂਟਿੰਗ ਮੁਕਾਬਲਿਆਂ ਰਾਹੀਂ ਸ਼ਿਵਾਲਿਕ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਨੇ ਦਿੱਤਾ ਐੱਸ.ਆਈ.ਆਰ. ਦਾ ਸੰਦੇਸ਼

ਅਜੀਤ ਡੈਸਕ 09-07-2026
ਫ਼ਾਜ਼ਿਲਕਾ, 8 ਜੁਲਾਈ (ਦਵਿੰਦਰ ਪਾਲ ਸਿੰਘ)-ਸਵੀਪ ਟੀਮ ਵਲੋਂ ਅਬੋਹਰ ਸ਼ਹਿਰ ਦੀ ਨਾਨਕ ਨਗਰੀ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਐੱਸ.ਆਈ.ਆਰ.2026 ਵਿਸ਼ੇ ’ਤੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਸਕੂਲ ਦੇ ਲਗਭਗ 30 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਸਵੀਪ ਟੀਮ ਦੇ ਮੁਖੀ ਸ਼੍ਰੀ ਅਜੇ ਛਾਬੜਾ ਨੇ ਵਿਦਿਆਰਥੀਆਂ ਨੂੰ ਐੱਸ.ਆਈ.ਆਰ. 2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਨਾਲ-ਨਾਲ ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਦਾ ਵੀ ਐੱਸ.ਆਈ.ਆਰ. 2026 ਅਤੇ ਗਣਨਾ ਫਾਰਮ ਸਬੰਧੀ ਮਾਰਗਦਰਸ਼ਨ ਕੀਤਾ ਅਤੇ ਉਨ੍ਹਾਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਪੇਂਟਿੰਗ ਮੁਕਾਬਲਿਆਂ ਦੇ ਅਖੀਰ ਵਿਚ ਅਬੋਹਰ ਸਵੀਪ ਟੀਮ ਦੇ ਇੰਚਾਰਜ ਸ਼੍ਰੀ ਅਜੇ ਛਾਬੜਾ ਨੇ ਆਪਣੀ ਪੂਰੀ ਟੀਮ ਸਮੇਤ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਪੈੱਨ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਵੀਪ ਟੀਮ ਦੇ ਮੈਂਬਰਾਂ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਭਗਵਾਨ ਮਾਹਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਕੰਨਿਆ ਸਕੂਲ ’ਚ ਬ੍ਰਹਮ ਕੁਮਾਰੀ ਡਾ. ਸੁਨੀਤਾ ਦਾ ਪ੍ਰੇਰਣਾਦਾਇਕ ਭਾਸ਼ਨ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਨੇ ਪਿੰਡ ਸੰਤੂਵਾਲਾ ਵਾਸੀਆਂ ਨੂੰ ਪ੍ਰੋਜੈਕਟਰ ’ਤੇ ‘ਸਤਲੁਜ’ ਫਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।