31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਡੀ.ਏ.ਵੀ ਸਕੂਲ ਹਰੀਪੁਰਾ ਦੀ ਅਨਵੀ ਚੌਧਰੀ ਨੇ ਸ਼ੂਟਿੰਗ ਮੁਕਾਬਲੇ ਵਿਚ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 10-07-2026
ਅਬੋਹਰ, 9 ਜੁਲਾਈ (ਸੁਖਜੀਤ ਸਿੰਘ ਬਰਾੜ)-ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਵੀਂ ਜਮਾਤ ਦੀ ਵਿਦਿਆਰਥਣ ਅਨਵੀ ਚੌਧਰੀ ਨੇ ਫ਼ਾਜ਼ਿਲਕਾ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਜਿੱਤਿਆ ਹੈ। ਇਹ ਮੁਕਾਬਲਾ ਬੀਤੇ ਦਿਨੀਂ ਠਾਕੁਰ ਸ਼ੂਟਿੰਗ ਰੇਂਜ ਅਬੋਹਰ ਵਿਖੇ ਕਰਵਾਇਆ ਗਿਆ ਸੀ। ਅਨਵੀ ਨੇ 10-ਮੀਟਰ ਸ਼ੂਟਿੰਗ ਮੈਚ ’ਚ ਹਿੱਸਾ ਲਿਆ। ਉਸ ਨੇ ਲਿਟਲ ਚੈਂਪ ਗਰਲ ਇੰਡੀਵਿਜੁਅਲ ਸ਼੍ਰੇਣੀ ’ਚ ਆਪਣੀ ਸ਼ਾਨਦਾਰ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਇਹ ਪ੍ਰਾਪਤੀ ਹਾਸਲ ਕੀਤੀ। ਅਨਵੀ 10- ਸ਼ੂਟਿੰਗ ਰੇਂਜ ਅਕੈਡਮੀ ਅਬੋਹਰ ਵਿਚ ਸਿਖਲਾਈ ਲੈ ਰਹੀ ਹੈ, ਜਿੱਥੇ ਉਸ ਨੇ ਆਪਣੀ ਕੋਚ, ਨਵਜੋਤ ਕੌਰ ਦੀ ਅਗਵਾਈ ਹੇਠ ਇਹ ਸਫਲਤਾ ਪ੍ਰਾਪਤ ਕੀਤੀ। ਉਸ ਦੀ ਪ੍ਰਾਪਤੀ ਨੇ ਨਾ ਸਿਰਫ਼ ਸਕੂਲ ਨੂੰ ਸਗੋਂ ਪੂਰੇ ਖੇਤਰ ਨੂੰ ਮਾਣ ਦਿਵਾਇਆ ਹੈ। ਸਕੂਲ ਦੇ ਪ੍ਰਿੰਸੀਪਲ ਸੁਖਦੇਵ ਸਿੰਘ ਅਤੇ ਸਮੁੱਚੇ ਸਟਾਫ਼ ਨੇ ਅਨਵੀ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਨਾਲ ਹੀ ਇਸ ਸਫਲਤਾ ਲਈ ਉਸ ਦੇ ਮਾਣਮੱਤੇ ਮਾਪਿਆਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਗਈਆਂ। ਬਿਨਾਂ ਸ਼ੱਕ, ਅਨਵੀ ਚੌਧਰੀ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ।
ਪਿਛਲੀ ਖ਼ਬਰ ਸ਼ਹਿਰ ਸੰਗਰੂਰ ਅੰਦਰ ਦੇਰ ਰਾਤ ਪਟਾਕਿਆਂ ਦੀ ਦੁਕਾਨ ’ਚ ਹੋਏ ਜ਼ੋਰਦਾਰ ਧਮਾਕੇ ਨਾਲ ਫੈਲੀ ਸਨਸਨੀ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਨਸ਼ਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।