31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਲੋਕਤੰਤਰ ਦੀ ਮਜ਼ਬੂਤੀ ਲਈ ਬੀ.ਐਲ.ਓਜ਼ ਦਾ ਯੋਗਦਾਨ ਸਭ ਤੋਂ ਅਹਿਮ-ਡਿਪਟੀ ਕਮਿਸ਼ਨਰ

ਅਜੀਤ ਡੈਸਕ 10-07-2026
ਫ਼ਾਜ਼ਿਲਕਾ, 9 ਜੁਲਾਈ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਅਧੀਨ ਐਨਿਊਮਰੇਸ਼ਨ ਮੁਹਿੰਮ ਤਹਿਤ ਕੰਮ ਮੁਕੰਮਲ ਕਰਨ ਤੇ ਜ਼ਿਲ੍ਹੇ ਦੇ 6 ਬੀ.ਐਲ.ਓਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਭੇਜੇ ਗਏ ਸਨ। ਜਿਸ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਫਾਜਿਲਕਾ-ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਅੱਜ ਐਨਿਊਮਰੇਸ਼ਨ ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ’ਤੇ ਬੀ.ਐਲ.ਓਜ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਬੀ.ਐਲ.ਓਜ ਦੀ ਅਹਿਮ ਭੂਮਿਕਾ ਹੁੰਦੀ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਇਨ੍ਹਾਂ ਅਧਿਕਾਰੀਆਂ ਨੇ ਹੇਠਲੇ ਪੱਧਰ ’ਤੇ ਜਾ ਕੇ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ, ਜੋ ਕਿ ਬੇਹੱਦ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ੍ਰੀਮਤੀ ਵਿਭੂ ਜੈਨ ਚੋਣ ਤਹਿਸੀਲਦਾਰ ਫ਼ਾਜ਼ਿਲਕਾ ਤੇ ਚੋਣ ਵਿਭਾਗ ਦੇ ਕਰਮਚਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਚੋਰਾਂ ਨੇ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਦੂਜੇ ਦਿਨ ਵੀ ਜਾਰੀ ਸਫ਼ਾਈ ਸੇਵਕਾਂ ਵਲੋਂ ਸਰਕਾਰ ’ਤੇ ਵਾਅਦਾ ਖ਼ਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।