30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਗਰ ਕੌਂਸਲ ਦੇ ਸਾਹਮਣੇ ਸਫ਼ਾਈ ਕਰਮਚਾਰੀਆਂ ਨੇ ਕੀਤਾ ਕੰਮ ਬੰਦ, ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਅਜੀਤ ਡੈਸਕ 10-07-2026
ਜਲਾਲਾਬਾਦ, 9 ਜੁਲਾਈ(ਜਤਿੰਦਰ ਪਾਲ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਕੱਚੇ ਕਰਮਚਾਰੀ ਸਫ਼ਾਈ ਕਰਮਚਾਰੀ ਯੂਨੀਅਨ ਨੇ ਸਾਂਝੇ ਤੌਰ ’ਤੇ ਮੋਰਚਾ ਖੋਲ੍ਹਦਿਆਂ ਸਰਕਾਰ ਦੇ ਖ਼ਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ। ਜਲਾਲਾਬਾਦ ਨਗਰ ਕੌਂਸਲ ਵਿਚ ਸਫ਼ਾਈ ਵਿਵਸਥਾ ਦੂਜੇ ਦਿਨ ਵੀ ਪੂਰੀ ਤਰ੍ਹਾਂ ਠੱਪ ਰਹੀ। ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਬੁਰੀ ਤਰਾਂ ਪ੍ਰਭਾਵਿਤ ਹੋਈ ਅਤੇ ਸ਼ਹਿਰ ਵਿਚ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ । ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਉਦੋਂ ਤੱਕ ਕੰਮ ’ਤੇ ਨਹੀਂ ਪਰਤਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੱਢਦੀ। ਪ੍ਰਦਰਸ਼ਨਕਾਰੀਆਂ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਨੀਤੀ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਭਰੋਸਿਆਂ ਨਾਲ ਕੰਮ ਚਲਾ ਰਹੀ ਹੈ, ਜਦਕਿ ਜ਼ਮੀਨੀ ਪੱਧਰ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ ਹੈ। ਯੂਨੀਅਨ ਦੇ ਪ੍ਰਧਾਨ ਅਜੈ ਕੁਮਾਰ, ਰਵੀ ਕੁਮਾਰ, ਸੰਨ੍ਹੀ ਕੁਮਾਰ ਅਤੇ ਵਿਕਾਸ ਕੁਮਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਕੋਈ ਸਕਾਰਾਤਮਿਕ ਫ਼ੈਸਲਾ ਨਹੀਂ ਲਿਆ, ਤਾਂ ਉਹ ਸੂਬਾ ਪੱਧਰ ’ਤੇ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸ਼ਹਿਰ ਵਿਚ ਫੈਲ ਰਹੀ ਗੰਦਗੀ ਲਈ ਪੂਰੀ ਤਰ੍ਹਾਂ ਨਾਲ ਸਰਕਾਰ ਦੀ ਉਦਾਸੀਨਤਾ ਜ਼ਿੰਮੇਵਾਰ ਹੈ।
ਪਿਛਲੀ ਖ਼ਬਰ ਮਾਮਲਾ ਪਿਛਲੇ ਦਿਨੀਂ ਮੁਨਸ਼ੀ ਅਤੇ ਦੋ ਹੋਰਾਂ ਤੋਂ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਣ ਦਾ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ... ਅਗਲੀ ਖ਼ਬਰ ਨਾਬਾਲਗ ਲੜਕੀ ਦਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਫ਼ਾਜ਼ਿਲਕਾ ਨੇ ਰੋਕਿਆ ਬਾਲ ਵਿਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।