30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਛਾਬੜਾ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਅਜੀਤ ਡੈਸਕ 10-07-2026
ਅਬੋਹਰ, 9 ਜੁਲਾਈ (ਸੁਖਜੀਤ ਸਿੰਘ ਬਰਾੜ)-ਅਕਾਲੀ ਦਲ ਦੇ ਸਰਕਲ ਅਬੋਹਰ ਸ਼ਹਿਰੀ ਦੇ ਸਰਕਲ ਪ੍ਰਧਾਨ ਸਾਹਿਲ ਛਾਬੜਾ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਰਕਲ ਪ੍ਰਧਾਨ ਸਾਹਿਲ ਛਾਬੜਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਬੋਹਰ ਹਲਕੇ ’ਚ ਅਕਾਲੀ ਦਲ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਪਾਰਟੀ ਪ੍ਰਧਾਨ ਸ.ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ’ਚ ਥੋੜ੍ਹਾ ਹੀ ਸਮਾਂ ਬਾਕੀ ਹੈ। ਤੁਸੀਂ ਸ਼ਹਿਰ ਦੇ ਵਾਰਡਾਂ ’ਚ ਜਾ ਕੇ ਅਕਾਲੀ ਦਲ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰੋ ਤਾਂ ਕਿ ਸੂਬੇ ਵਿਚ ਫਿਰ ਤੋਂ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੇ ਰਾਜ ਤੋਂ ਅੱਕ ਚੁੱਕੀ ਹੈ ਅਤੇ ਇਸ ਵਾਰ ਅਕਾਲੀ ਦਲ ਭਾਰੀ ਬਹੁਮਤ ਨਾਲ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ।
ਪਿਛਲੀ ਖ਼ਬਰ ਗੁਰੂ ਨਾਨਕ ਸੇਵਕ ਦਲ ਨੇ ਰੇਲਵੇ ਸਟੇਸ਼ਨ ’ਤੇ ਜਲ ਸੇਵਾ ਲਈ ਜਨ ਸਭਾ ਨੂੰ ਪਾਣੀ ਵਾਲੀ ਟੈਂਕੀ ਕੀਤੀ ਭੇਟ ਅਗਲੀ ਖ਼ਬਰ ਮਾਮਲਾ ਪਿਛਲੇ ਦਿਨੀਂ ਮੁਨਸ਼ੀ ਅਤੇ ਦੋ ਹੋਰਾਂ ਤੋਂ ਹੈਰੋਇਨ ਅਤੇ ਪਿਸਤੌਲ ਬਰਾਮਦ ਹੋਣ ਦਾ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਆਉਂਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।