12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਚੌਧਰੀ ਸਤਨਾਮ ਚੰਦ ਕੰਬੋਜ ਬਣੇ ਕਾਰਜਕਾਰੀ ਪ੍ਰਧਾਨ

ਅਜੀਤ ਡੈਸਕ 12-07-2026
ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇੱਕ ਵੱਡਾ ਫ਼ੈਸਲਾ ਲੈਂਦਿਆਂ ਚੌਧਰੀ ਸਤਨਾਮ ਚੰਦ ਕੰਬੋਜ ਨੂੰ ਐਸੋਸੀਏਸ਼ਨ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਦੱਸਿਆ ਗਿਆ ਕਿ ਮੌਜੂਦਾ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਕੁੱਝ ਜ਼ਰੂਰੀ ਘਰੇਲੂ ਕੰਮਾਂ ਕਰਕੇ ਕੁੱਝ ਦਿਨਾਂ ਲਈ ਸ਼ਹਿਰ ਤੋਂ ਬਾਹਰ ਜਾ ਰਹੇ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿਚ ਹੁਣ ਚੌਧਰੀ ਸਤਨਾਮ ਚੰਦ ਕੰਬੋਜ ਕਾਰਜਕਾਰੀ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣਗੇ ਅਤੇ ਐਸੋਸੀਏਸ਼ਨ ਦੇ ਮੈਂਬਰ ਕਿਸੇ ਵੀ ਕੰਮ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸਰਪ੍ਰਸਤ ਕੇ.ਕੇ.ਸੇਠੀ, ਜ਼ਿਲ੍ਹਾ ਪ੍ਰੈੱਸ ਸਕੱਤਰ ਵਿਜੇ ਗੁਗਲਾਣੀ ਅਤੇ ਮੀਤ ਪ੍ਰਧਾਨ ਆਸ਼ਾ ਨਾਗਪਾਲ ਨੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸਰਕਾਰ ਬਜ਼ੁਰਗ ਪੈਨਸ਼ਨਰਾਂ ਨੂੰ ਜਾਣਬੁੱਝ ਕੇ ਖ਼ੱਜਲ਼-ਖ਼ੁਆਰ ਕਰ ਰਹੀ ਹੈ, ਜਿਸ ਕਾਰਨ ਅੱਤ ਦੀ ਗਰਮੀ ਵਿਚ ਵੀ ਉਨ੍ਹਾਂ ਨੂੰ ਸੜਕਾਂ ’ਤੇ ਉੱਤਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਜ਼ਿਲ੍ਹਾ ਪ੍ਰਧਾਨ ਮਾਸਟਰ ਬੂਟਾ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਅਤੇ ਪੋਸਟਰਾਂ ਤੱਕ ਹੀ ਸੀਮਤ ਹੈ, ਜ਼ਮੀਨੀ ਪੱਧਰ ’ਤੇ ਕੁੱਝ ਨਹੀਂ ਹੋਇਆ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬੇ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਸੜਕਾਂ ’ਤੇ ਹੈ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੁੱਪ ਧਾਰੀ ਹੋਈ ਹੈ। ਉਲਟਾ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਪੁਲਿਸ ਕੋਲੋਂ ਤਸ਼ੱਦਦ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ’ਤੇ ਪੈਨਸ਼ਨਰਾਂ ਦਾ ਬਣਦਾ 18 ਪ੍ਰਤੀਸ਼ਤ ਡੀ.ਏ.ਅਤੇ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, 2.59 ਦਾ ਗੁਣਾਂਕ ਜਲਦ ਲਾਗੂ ਕੀਤਾ ਜਾਵੇ, ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੈਬ ਸਿੰਘ, ਈਸ਼ਰ ਸਿੰਘ, ਜੈ ਚੰਦ, ਰਾਜਪਾਲ ਗੁੰਬਰ, ਮੋਹਨ ਲਾਲ ਡੋਡਾ, ਕਸ਼ਮੀਰੀ ਲਾਲ ਨਾਗਪਾਲ, ਬਲਬੀਰ ਸਿੰਘ, ਰਵਿੰਦਰ ਪਾਲ ਸਿੰਘ, ਬਲਦੇਵ ਰਾਜ ਖੇੜਾ, ਸਤਪਾਲ ਆਵਾ, ਲਛਮਣ ਕੰਬੋਜ, ਸੁਭਾਸ਼ ਕਟਾਰੀਆ, ਅਸ਼ੋਕ ਕਾਲੜਾ, ਸੋਹਣ ਲਾਲ ਮਨਚੰਦਾ ਅਤੇ ਪ੍ਰੇਮ ਚੰਦ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਕੋਆਪਰੇਟਿਵ ਸੁਸਾਇਟੀ ਨੇ ਕਿਸਾਨਾਂ ਦੀ ਸਹੂਲਤ ਲਈ ਵਾਟਰ ਕੂਲਰ ਲਗਵਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਸਵਨਾ ਨੇ ਪਿੰਡ ਮੁੰਬੇਕੇ ਅਤੇ ਨਵਾਂ ਮੁੰਬੇਕੇ ਤੋਂ ਬੱਸ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।