04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਸਾਥੀਆਂ ਸਮੇਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 13-07-2026

ਫ਼ਾਜ਼ਿਲਕਾ, 12 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਖੇਤੀਬਾੜੀ ਵਿਕਾਸ ਬੈਂਕ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਜਮਾਲ ਕੇ ਦੇ ਸਰਪੰਚ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਆਪਣੇ ਸਾਥੀਆਂ ਸਮੇਤ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸੁਖਾਵੇਂ ਮਾਹੌਲ ਵਿਚ ਹੋਈ ਮਿਲਣੀ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਣਾ ਜਮਾਲ ਕੇ ਅਤੇ ਉਨ੍ਹਾਂ ਦੇ ਨਾਲ ਆਏ ਸਾਥੀਆਂ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਢਿੱਲੋਂ ਸਾਹਿਬ ਨੇ ਬਹੁਤ ਹੀ ਆਤਮਿਕਤਾ ਨਾਲ ਸਾਰਿਆਂ ਦਾ ਹਾਲ-ਚਾਲ ਪੁੱਛਿਆ ਅਤੇ ਪਿਆਰ ਭਰਿਆ ਸਤਿਕਾਰ ਦਿੱਤਾ, ਜਿਸ ਸਦਕਾ ਮੁਲਾਕਾਤ ਕਰਨ ਪਹੁੰਚੇ ਸਾਰੇ ਸਾਥੀ ਬੇਹੱਦ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਹਾਜ਼ਰ ਸਾਥੀਆਂ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਸੰਦੇਸ਼ ਦਿੱਤਾ ਕਿ ਸਾਲ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਹੁਣੇ ਤੋਂ ਹੀ ਪੂਰੀ ਤਨਦੇਹੀ ਨਾਲ ਦਿਨ-ਰਾਤ ਇਕ ਕਰਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਮੁੜ ਵਿਕਾਸ, ਖ਼ੁਸ਼ਹਾਲੀ ਅਤੇ ਚੰਗੇ ਸ਼ਾਸਨ ਦੀ ਰਾਹ ’ਤੇ ਅੱਗੇ ਲੈ ਕੇ ਜਾ ਸਕਦੀ ਹੈ। ਮੁਲਾਕਾਤ ਤੋਂ ਬਾਅਦ ਰਾਣਾ ਰਜਿੰਦਰ ਸਿੰਘ ਜਮਾਲ ਕੇ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਸਾਹਿਬ ਦੇ ਸਨੇਹ, ਯੋਗ ਮਾਰਗਦਰਸ਼ਨ ਅਤੇ ਆਸ਼ੀਰਵਾਦ ਸਦਕਾ ਉਹ ਫ਼ਾਜ਼ਿਲਕਾ ਹਲਕੇ ਅਤੇ ਪੂਰੇ ਇਲਾਕੇ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਸੇਵਾਦਾਰ ਵਜੋਂ ਡਟੇ ਰਹਿਣਗੇ।

ਪਿਛਲੀ ਖ਼ਬਰ ਪੈਨਸ਼ਨ ’ਚ ਦੇਰੀ ਕਾਰਨ ਪੈਨਸ਼ਨਰਾਂ ’ਚ ਭਾਰੀ ਰੋਸ, ਜਲਦ ਭੁਗਤਾਨ ਕਰਨ ਦੀ ਉਠਾਈ ਮੰਗ ਅਗਲੀ ਖ਼ਬਰ ਅਬੋਹਰ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਵਿਚ ਦਿਖਾਈ ਜਾ ਰਹੀ ਹੈ ਫ਼ਿਲਮ ਸਤਲੁਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।