09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਧਿਆਪਕਾਂ ਖ਼ਿਲਾਫ ਮੁਕੱਦਮਾ ਦਰਜ ਕਰਨ ਦੀ ਨਿਖੇਧੀ

ਅਜੀਤ ਡੈਸਕ 14-07-2026
ਮੰਡੀ ਲਾਧੂਕਾ, 13 ਜੁਲਾਈ (ਰਾਕੇਸ਼ ਛਾਬੜਾ)-ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕਰ ਰਹੇ ਕੰਪਿਊਟਰ, 5994 ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਆਗੂਆਂ ਖ਼ਿਲਾਫ਼ ਦਰਜ ਮੁਕੱਦਮੇ ਦੀ ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਨਿਖੇਧੀ ਕੀਤੀ ਗਈ ਹੈ। ਈ.ਟੀ.ਟੀ ਅਧਿਆਪਕ ਯੂਨੀਅਨ ਦੇ ਸੂਬਾ ਸਕੱਤਰ ਛਿੰਦਰ ਸਿੰਘ ਲਾਧੂਕਾ ਨੇ ਕਿਹਾ ਹੈ ਸਰਕਾਰ ਅਤੇ ਪ੍ਰਸਾਸ਼ਨ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸ਼ਾਂਤੀ ਪੂਰਨ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਮੁਕੱਦਮੇ ਦਰਜ ਕਰ ਕਰਕੇ ਜਮਹੂਰੀ ਅਤੇ ਸੰਵਿਧਾਨਕ ਹੱਕਾਂ ’ਤੇ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਤੇ ਦਰਜ ਕੀਤੇ ਮੁਕੱਦਮੇ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐੱਸ.ਆਈ.ਆਰ. ਬਾਰੇ ਖੂਈਆਂ ਸਰਵਰ ਅਤੇ ਦੀਵਾਨ ਖੇੜਾ ਦੇ ਲੋਕਾਂ ਨੂੰ ਸਵੀਪ ਟੀਮ ਨੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।