09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਬਰਸਾਤਾਂ ਕਾਰਨ ਪਾਣੀ ਖੜ੍ਹਨ ’ਤੇ ਵੱਧ ਸਕਦੀ ਹੈ ਮੱਛਰਾਂ ਦੀ ਪੈਦਾਵਾਰ-ਡਾ. ਕਵਿਤਾ ਸਿੰਘ ਸਿਵਲ ਸਰਜਨ ਵਲੋਂ ਲੋਕਾਂ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ

ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਲੋਕਾਂ ਨੂੰ ਅਗਾਂਹ ਕਰਦਿਆਂ ਕਿਹਾ ਕਿ ਇਸ ਮੌਸਮ ਵਿਚ ਮੱਛਰਾਂ ਦੀ ਪੈਦਾਵਾਰ ਅਤੇ ਇਨ੍ਹਾਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਅਤੇ ਕੰਮਕਾਜੀ ਸਥਾਨਾਂ ਦੇ ਆਲੇ-ਦੁਆਲੇ ਪਾਣੀ ਜਮਾ ਨਹੀਂ ਹੋਣ ਦੇਣਾ ਚਾਹੀਦਾ। ਇਸ ਦੇ ਨਾਲ ਹੀ ਬਰਸਾਤਾਂ ਕਾਰਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫ਼ਾਈਡ, ਡਾਇਰੀਆ, ਪੀਲੀਆ ਆਦਿ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਕੰਬੋਜ ਅਤੇ ਡਾ.ਕਰਨਬੀਰ ਨੇ ਦੱਸਿਆ ਕਿ ਸਿਹਤ ਕਰਮੀਆਂ ਵਲੋਂ ਜ਼ਿਲ੍ਹੇ ਵਿਚ ਸਰਵੇ, ਮੱਛਰ ਦੇ ਲਾਰਵੇ ਦੀ ਜਾਂਚ, ਲਾਰਵਾ ਨਸ਼ਟ ਕਰਨਾ ਅਤੇ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰਾਂ ਵਿਚ ਪਏ ਕੂਲਰ, ਗਮਲਿਆਂ, ਟੁੱਟੇ-ਭੱਜੇ ਬਰਤਨਾਂ, ਘਰਾਂ-ਦਫਤਰਾਂ ਦੀਆਂ ਛੱਤਾਂ ’ਤੇ ਰੱਖੇ ਟਾਇਰਾਂ ਜਾਂ ਕਬਾੜ ਆਦਿ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਪੰਛੀਆਂ ਦੇ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚਲਾ ਪਾਣੀ ਵੀ ਜ਼ਰੂਰ ਬਦਲਦੇ ਰਹਿਣਾ ਚਾਹੀਦਾ ਹੈ। ਮੱਛਰਾਂ ਤੋਂ ਬਚਾਅ ਲਈ ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢਕਿਆ ਰਹੇ, ਸੌਣ ਵੇਲੇ ਮੱਛਰਦਾਨੀ ਦਾ ਇਸਤੇਮਾਲ ਕੀਤਾ ਜਾਵੇ। ਇਸ ਦੇ ਨਾਲ ਹੀ ਇਸ ਮੌਸਮ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੀ ਵਰਤੋਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖੋ, ਪਾਣੀ ਉਬਾਲ ਕੇ ਪੀਓ ਜਾਂ ਫਿਰ ਪੀਣ ਲਈ ਫ਼ਿਲਟਰ ਕੀਤੇ ਹੋਏ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉੱਚ ਬੁਖ਼ਾਰ, ਥਕਾਵਟ, ਉਲਟੀ ਜਾਂ ਪੇਟ ਦੀ ਤਕਲੀਫ਼ ਹੋਵੇ ਤਾਂ ਤੁਰੰਤ ਨਜ਼ਦੀਕੀ ਸੰਸਥਾ ਨਾਲ ਸੰਪਰਕ ਕਰਕੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਵਿਕੀ ਕੁਮਾਰ ਮੌਜੂਦ ਸਨ।
ਪਿਛਲੀ ਖ਼ਬਰ ਡੇਂਗੂ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ ਅਗਲੀ ਖ਼ਬਰ ਮੀਂਹ ਤੋਂ ਬਾਅਦ ਸਬਜ਼ੀਆਂ ਦੇ ਭਾਅ ’ਚ ਵਾਧਾ, ਰਸੋਈ ਦਾ ਬਜਟ ਵਿਗੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।