09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਦਸਤ ਰੋਕੂ ਮੁਹਿੰਮ ਤਹਿਤ ਹੈਂਡ ਵਾਸ਼ਿੰਗ ਐਕਟੀਵਿਟਿਜ਼ ਅਤੇ ਓ.ਆਰ.ਐੱਸ. ਘੋਲ ਬਣਾਉਣ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 14-07-2026
ਫ਼ਾਜ਼ਿਲਕਾ, 13 ਜੁਲਾਈ (ਅਮਰਜੀਤ ਸ਼ਰਮਾ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਕਮ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ‘ਰਾਸ਼ਟਰੀ ਦਸਤ ਰੋਕਥਾਮ ਮੁਹਿੰਮ’ ਤਹਿਤ ਵੱਖ-ਵੱਖ ਸਿਹਤ ਕੇਂਦਰਾਂ ਅਤੇ ਸਕੂਲਾਂ ’ਚ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸ ਦੌਰਾਨ ਬੱਚਿਆਂ ਅਤੇ ਆਮ ਲੋਕਾਂ ਨੂੰ ਹੱਥ ਧੋਣ ਦੀ ਸਹੀ ਤਕਨੀਕ ਅਤੇ ਓ.ਆਰ.ਐੱਸ. ਘੋਲ ਤਿਆਰ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਇਹ ਮੁਹਿੰਮ 31 ਜੁਲਾਈ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਮੁੱਖ ਮਨੋਰਥ ਲੋਕਾਂ ਨੂੰ ਦਸਤ ਲੱਗਣ ਦੇ ਕਾਰਨਾਂ, ਬਚਾਅ ਦੇ ਉਪਾਵਾਂ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਤੇ ਸਟਾਫ਼ ਨੂੰ ਹੱਥ ਧੋਣ ਦਾ ਸਹੀ ਤਰੀਕਾ ਸਿਖਾਇਆ ਜਾ ਰਿਹਾ ਹੈ ਅਤੇ ਸਿਹਤ ਕਰਮੀਂ ਘਰਾਂ ਵਿਚ ਜਾ ਕੇ ਓ.ਆਰ.ਐੱਸ. ਘੋਲ ਬਣਾਉਣ ਦੀ ਵਿਧੀ ਸਮਝਾ ਰਹੇ ਹਨ। ਜ਼ਿਲ੍ਹਾ ਅਫ਼ਸਰ ਡਾ. ਰਿੰਕੂ ਚਾਵਲਾ ਨੇ ਅਪੀਲ ਕਰਦਿਆਂ ਕਿਹਾ ਕਿ ਦਸਤ ਹੋਣ ਦੀ ਸੂਰਤ ਵਿਚ ਮਰੀਜ਼ ਨੂੰ ਓ.ਆਰ.ਐੱਸ.ਦੇ ਘੋਲ ਦੇ ਨਾਲ-ਨਾਲ 14 ਦਿਨਾਂ ਤੱਕ ਜ਼ਿੰਕ ਦੀਆਂ ਗੋਲੀਆਂ ਨਿਯਮਿਤ ਰੂਪ ਵਿਚ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਦੌਰਾਨ ਆਮ ਆਦਮੀ ਕਲੀਨਿਕਾਂ, ਸਿਹਤ ਕੇਂਦਰਾਂ ਅਤੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਮਾਸ ਮੀਡੀਆ ਵਿੰਗ ਦੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕੀਤੀ।ਜਲਾਲਾਬਾਦ ਵਿਖੇ ਡੀ.ਏ.ਵੀ. ਸਕੂਲ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ
ਪਿਛਲੀ ਖ਼ਬਰ ਜਲਾਲਾਬਾਦ ਵਿਖੇ ਡੀ.ਏ.ਵੀ. ਸਕੂਲ ਵਲੋਂ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ’ਤੇ ਸੋਧੇ ਵਹੀਕਲਾਂ ਨੂੰ ਚਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।