05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਨਹਿਰ ’ਚ ਨਹਾਉਂਦੇ ਸਮੇਂ ਤੇਜ਼ ਵਹਾਅ ਕਾਰਨ 17 ਸਾਲਾ ਵਿਦਿਆਰਥੀ ਰੁੜ੍ਹਿਆ

ਅਜੀਤ ਡੈਸਕ 15-07-2026
ਅਬੋਹਰ, 14 ਜੁਲਾਈ (ਵਿਵੇਕ ਹੂੜੀਆ)-ਸਥਾਨਕ ਕਿੱਲ੍ਹਿਆਂਵਾਲੀ ਰੋਡ ਸਥਿਤ ਦਿਆਲ ਨਗਰੀ ਦਾ ਰਹਿਣ ਵਾਲਾ 12ਵੀਂ ਜਮਾਤ ਦਾ ਇਕ 17 ਸਾਲਾ ਵਿਦਿਆਰਥੀ ਸ਼ਾਮ ਨਹਿਰ ਵਿਚ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ‘ਨਰ ਸੇਵਾ ਨਾਰਾਇਣ ਸੇਵਾ ਕਮੇਟੀ’ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਨਹਿਰ ਵਿਚ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਖ਼ਬਰ ਲਿਖੇ ਜਾਣ ਤੱਕ ਲਾਪਤਾ ਨੌਜਵਾਨ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਸੀ ਅਤੇ ਉਸ ਦੀ ਭਾਲ ਲਗਾਤਾਰ ਜਾਰੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦਿਆਲ ਨਗਰੀ ਨਿਵਾਸੀ ਰੋਹਿਤ (17) ਪੁੱਤਰ ਇਕਬਾਲ ਸਿੰਘ ਆਪਣੇ ਦੋਸਤਾਂ ਨਾਲ ਹਨੂਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਪੁਰਾ ਮਾਈਨਰ ਵਿਚ ਨਹਾਉਣ ਲਈ ਗਿਆ ਸੀ। ਨਹਾਉਂਦੇ ਸਮੇਂ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਸੰਤੁਲਨ ਖੋਹ ਬੈਠਾ ਅਤੇ ਪਾਣੀ ਦੇ ਨਾਲ ਹੀ ਵਹਿ ਗਿਆ। ਮੌਕੇ ’ਤੇ ਮੌਜੂਦ ਉਸ ਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ, ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ। ਹਾਦਸੇ ਦਾ ਪਤਾ ਲੱਗਦਿਆਂ ਹੀ ਬੱਚੇ ਦੇ ਪਰਿਵਾਰਕ ਮੈਂਬਰ ਅਤੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਨਹਿਰ ਵਿਚ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅਤੇ ਸਿੱਖ ਜਥੇਬੰਦੀਆਂ ਵਲੋਂ ਗ੍ਰਹਿ ਮੰਤਰੀ ਦੇ ਨਾਂਅ ਡੀ.ਸੀ.ਦਫ਼ਤਰ ਵਿਖੇ ਸੌਂਪਿਆ ਮੰਗ... ਅਗਲੀ ਖ਼ਬਰ ਰੀਕ੍ਰਿਏਸ਼ਨ ਕਲੱਬ ਦੇ ਸੁਚਾਰੂ ਪ੍ਰਬੰਧ ਲਈ ਵੱਖ-ਵੱਖ ਕਮੇਟੀਆਂ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।