13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਧਾਇਕ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੇ ਨਵ-ਨਿਯੁਕਤ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਅਹੁਦਾ ਸੰਭਾਲਣ ’ਤੇ ਦਿੱਤੀ ਮੁਬਾਰਕਬਾਦ

ਅਜੀਤ ਡੈਸਕ 16-07-2026
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਬਲਾਕ ਸੰਮਤੀ ਫ਼ਾਜ਼ਿਲਕਾ ਦੀ ਨਵ-ਨਿਯੁਕਤ ਚੇਅਰਪਰਸਨ ਸ੍ਰੀਮਤੀ ਸੁਰਿੰਦਰ ਕੌਰ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਆਸ਼ਾ ਰਾਣੀ ਦੇ ਅਹੁਦਾ ਸੰਭਾਲਣ ਦੇ ਸ਼ੁੱਭ ਅਵਸਰ ’ਤੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਨੂੰ ਕਿਹਾ ਕਿ ਪੰਜਾਬ ਸਰਕਾਰ ਅਤੇ ਹਲਕੇ ਦੇ ਲੋਕਾਂ ਨੇ ਜੋ ਵੱਡਾ ਵਿਸ਼ਵਾਸ ਜਤਾ ਕੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ, ਉਹ ਉਨ੍ਹਾਂ ਉਮੀਦਾਂ ’ਤੇ ਪੂਰਾ ਖਰਾ ਉੱਤਰਨ। ਉਨ੍ਹਾਂ ਅਪੀਲ ਕੀਤੀ ਕਿ ਹਲਕੇ ਦੇ ਲੋਕਾਂ ਦੇ ਹਰ ਪ੍ਰਕਾਰ ਦੇ ਲੋੜੀਂਦੇ ਅਤੇ ਵਿਕਾਸ ਕਾਰਜਾਂ ਵਿਚ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਅਸ਼ਵਨੀ ਕੁਮਾਰ, ਬਲਜੀਤ ਕੌਰ, ਮੰਗਲ ਸਿੰਘ, ਸੰਦੀਪ ਕੁਮਾਰ, ਰਮਨ ਕੁਮਾਰ ਪੈਂਚਾਂ ਵਾਲੀ, ਅਰਵਿੰਦ ਗਗਨੇਜਾ, ਗੁਰਮੇਜ ਸਿੰਘ,ਹਰਜੀਤ ਸਿੰਘ, ਸੁਖਦੇਵ ਸਿੰਘ, ਸੁਖਵੀਰ ਸਿੰਘ, ਸੁਰਿੰਦਰ ਕੁਮਾਰ, ਪ੍ਰੇਮ ਸਿੰਘ, ਮਨੀਸ਼ ਕੁਮਾਰ, ਡਾ.ਓਮ ਪ੍ਰਕਾਸ਼, ਸੁਰਿੰਦਰ ਕੁਮਾਰ, ਹਰਨੇਕ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ, ਗੁਲਸ਼ੇਰ ਸਿੰਘ, ਰਾਜਿੰਦਰ ਕੁਮਾਰ, ਬਲਾਕ ਪ੍ਰਧਾਨ ਕਰਨ ਕੁਮਾਰ, ਚੇਅਰਮੈਨ ਪਰਮਜੀਤ ਸਿੰਘ ਨੂਰਸ਼ਾਹ, ਸਰਪੰਚ ਹਰਜੀਤ ਸਿੰਘ, ਸੁਰਿੰਦਰ ਕੁਮਾਰ, ਬੀਰਬਲ ਸਿੰਘ, ਖ਼ੁਸ਼ਹਾਲ ਚੰਦ, ਭਗਵਾਨ ਦਾਸ, ਬਲਜਿੰਦਰ ਸਿੰਘ, ਬਲਵੰਤ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਮਾਹਲਾ ਸਿੰਘ, ਗੁਰਪ੍ਰੀਤ ਸਿੰਘ, ਦੇਸ ਸਿੰਘ, ਜਾਗੀਰ ਸਿੰਘ ਅਤੇ ਜਗਦੀਸ਼ ਸਿੰਘ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਅਬੋਹਰ ਹਲਕੇ ਵਿਚ ਜਲਦੀ ਬਦਲਣਗੇ ਸਿਆਸੀ ਸਮੀਕਰਨ ਸ਼ਿਵ ਲਾਲ ਡੋਡਾ ਦੀ ਨੂੰਹ ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਜੇ. ਜੇ. ਐੱਸ. ਸਕਾਈ ਹਾਕ ਅਕੈਡਮੀ ਦਾ ਟੇਬਲ ਟੈਨਿਸ ਚੈਂਪੀਅਨਸ਼ਿਪ ’ਚ ਪ੍ਰਭਾਵਸ਼ਾਲੀ ਪ੍ਰਦਰਸ਼ਨ, 9 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।