14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਬੱਸ ਅਤੇ ਕਾਰ ਦੀ ਭਿਆਨਕ ਟੱਕਰ, ਕਾਰ ਚਾਲਕ ਵਾਲ-ਵਾਲ ਬਚੇ

ਅਜੀਤ ਡੈਸਕ 16-07-2026
ਬੱਲੂਆਣਾ, 15 ਜੁਲਾਈ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਦੇ ਬੱਸ ਅੱਡੇ ਦੇ ਨਜ਼ਦੀਕ ਸ਼ਾਮ ਸਾਢੇ 5 ਵਜੇ ਇਕ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਬੱਸ ਦਾ ਵੀ ਭਾਰੀ ਨੁਕਸਾਨ ਹੋਇਆ। ਇਕੱਤਰ ਹੋਏ ਲੋਕਾਂ ਨੇ ਦੱਸਿਆ ਕਿ ਬੱਸ ਸੀਤੋ ਗੁੰਨ੍ਹੋਂ ਵੱਲ ਜਾ ਰਹੀ ਸੀ ਅਤੇ ਕਾਰ ਸੀਤੋ ਗੁੰਨ੍ਹੋਂ ਤੋਂ ਮਾਲਾ ਰਾਮਪੁਰਾ ਜਾ ਰਹੀ ਸੀ। ਬੱਸ ਆਪਣੀ ਸਾਈਡ ’ਤੇ ਹੋਣ ਦੇ ਬਾਵਜੂਦ ਵੀ ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਸ ਨੇ ਬੱਸ ਦੇ ਵਿਚਾਲੇ ਟੱਕਰ ਮਾਰ ਦਿੱਤੀ। ਜਿਸ ਨਾਲ ਬੱਸ ਦੇ ਮਗਰਲੇ ਹਿੱਸੇ ਨੂੰ ਵੱਡਾ ਨੁਕਸਾਨ ਪੁੱਜਿਆ। ਬੱਸ ਨੂੰ ਟੱਕਰ ਮਾਰਨ ਤੋਂ ਬਾਅਦ ਬੇਕਾਬੂ ਹੋਈ ਕਾਰ ਅੱਗੇ ਇਕ ਖੰਭੇ ਵਿਚ ਜਾ ਟਕਰਾਈ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ। ਜਦੋਂ ਉਸ ਨੂੰ ਕਾਰ ਵਿਚੋਂ ਕੱਢਿਆ ਗਿਆ ਤਾਂ ਉਸ ਨੂੰ ਇਹ ਵੀ ਪਤਾ ਨਹੀਂ ਸੀ ਕਿ ਗੱਡੀ ਦਾ ਐਕਸੀਡੈਂਟ ਹੋ ਗਿਆ ਹੈ। ਪੁਲਿਸ ਮੌਕੇ ’ਤੇ ਪੁੱਜ ਗਈ। ਕਾਰ ਚਾਲਕ ਨੂੰ ਨੇੜਲੇ ਸਰਕਾਰੀ ਹਸਪਤਾਲ ਸੀਤੋ ਗੁੰਨੋ੍ਹ ਵਿਖੇ ਪਹੁੰਚਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਫ਼ਰਨੀਚਰ ਐਂਡ ਫ਼ਰਨੀਚਰ ਮੈਟੀਰੀਅਲ ਐਸੋਸੀਏਸ਼ਨ ਦੀ ਮੀਟਿੰਗ ਸੰਗਠਨ ਮਜ਼ਬੂਤ ਕਰਨ ਦਾ ਲਿਆ ਅਹਿਦ ਅਗਲੀ ਖ਼ਬਰ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਅਗਵਾਈ ’ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਹਰ ਔਰਤ ਨੂੰ ਮਿਲੇਗੀ ਸਹੂਲਤ-ਤਰਸੇਮ ਸਹੋਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।