15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਡੀ.ਏ.ਵੀ.ਕਾਲਜ ਦਾ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-07-2026
ਫ਼ਾਜ਼ਿਲਕਾ, 15 ਜੁਲਾਈ (ਅਮਰਜੀਤ ਸ਼ਰਮਾ)-ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਕਾਲਜ ਦੁਆਰਾ ਪ੍ਰਾਪਤ ਉੱਤਮ ਸਿੱਖਿਆ ਦੀ ਪਰੰਪਰਾ ਨੂੰ ਜਾਰੀ ਰੱਖਦਿਆਂ ਸ਼ਾਨਦਾਰ ਨਤੀਜੇ ਨਾਲ ਆਪਣਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਬੀ.ਐਡ ਸੈਸ਼ਨ 2024–26 ਦੇ ਚੌਥੇ ਸਮੈਸਟਰ ਦਾ ਨਤੀਜਾ 15 ਜੁਲਾਈ ਨੂੰ ਘੋਸ਼ਿਤ ਹੋਇਆ, ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਕਾਮਯਾਬੀ ਪ੍ਰਾਪਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ.ਅਨੁਰਾਗ ਅਸੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਇਸ ਪ੍ਰੀਖਿਆ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿਚ ਪਾਸ ਹੋਏ। ਇਸ ਉਲੇਖਣਯੋਗ ਪ੍ਰਾਪਤੀ ਵਿਚ ਸਿਮਰ ਪੁੱਤਰੀ ਰਮੇਸ਼ ਕੁਮਾਰ ਨੇ 85.25 ਪ੍ਰਤੀਸ਼ਤ ਅੰਕ ਨਾਲ ਕਾਲਜ ਵਿਚ ਪਹਿਲਾ ਸਥਾਨ, ਏਕਤਾ ਪੁੱਤਰੀ ਵੇਦ ਪ੍ਰਕਾਸ਼ ਨੇ 84.56 ਪ੍ਰਤੀਸ਼ਤ ਅੰਕ ਨਾਲ ਦੂਜਾ ਸਥਾਨ ਅਤੇ ਹਸਨਪ੍ਰੀਤ ਕੋਰ ਗਿੱਲ ਪੁੱਤਰੀ ਮਹਿੰਦਰ ਸਿੰਘ ਅਤੇ ਖ਼ੁਸ਼ੀ ਪੁੱਤਰੀ ਮੁਕੇਸ਼ ਕੁਮਾਰ ਨੇ 84 ਪ੍ਰਤੀਸ਼ਤ ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਪ੍ਰੇਰਨਾ ਪੁੱਤਰੀ ਨਰੇਸ਼ ਕੁਮਾਰ ਨੇ 83.75 ਪ੍ਰਤੀਸ਼ਤ ਅੰਕਾਂ ਨਾਲ ਚੌਥਾ ਸਥਾਨ ਅਤੇ ਮਨੀਸ਼ਾ ਪੁੱਤਰੀ ਤੇਜਪਾਲ ਨੇ 83.68 ਪ੍ਰਤੀਸ਼ਤ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ.ਅਨੁਰਾਗ ਅਸੀਜਾ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਕਾਲਜ ਮੈਨੇਜਮੈਂਟ ਵਲੋਂ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਜਜ਼ਬੇ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਆਪਣੀਆਂ ਸ਼ੁੱਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤਾ।
ਪਿਛਲੀ ਖ਼ਬਰ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਸਤ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕੂਮੈਂਟਰੀ ਫ਼ਿਲਮ ਰਾਹੀਂ ਲੋਕਾਂ ਨੂੰ ਕਰਵਾਇਆ ਜਾ ਰਿਹਾ ਜੀਵਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।